ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ) – ਕੋਵਿਡ-19 ਦੀ ਮਹਾਮਾਰੀ ਦੌਰਾਨ ਲੋੜੀਂਦੀ ਇਹਤਿਆਤ ਵਰਤਦੇ ਹੋਏ ਜ਼ਿਲ੍ਹੇ ਵਿਚ ਚਲਾਈਆਂ ਜਾ ਰਹੀਆਂ ਹੋਰ
ਗਤੀਵਿਧੀਆਂ ਦੇ ਨਾਲ-ਨਾਲ ਨੌਜਵਾਨਾਂ ਅਤੇ ਭਵਿੱਖ ਦੇ ਵੋਟਰਾਂ ਨੂੰ ਲੋਕਤੰਤਰ ਵਿਚ ਵੋਟ ਦੀ ਅਹਿਮੀਅਤ ਬਾਰੇ ਜਾਣਕਾਰੀ ਦੇਣ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿਚ ਸਥਾਪਿਤ ਕੀਤੇ ਗਏ ਇਲੈਕਟੋਰੇਸੀ ਕਲੱਬਾਂ ਦੇ ਕਨਵੀਨਰਾਂ ਨਾਲ ਆਨਲਾਈਨ ਮੀਟਿੰਗ ਕਰਕੇ ਸਵੀਮ ਮੁਹਿੰਮ ਤਹਿਤ ਨਵੇਂ ਵੋਟਰਾਂ ਨੂੰ ਜੋੜਿਆ ਜਾਵੇਗਾ।
ਤਹਿਸੀਲਦਾਰ ਚੋਣਾ ਰਜਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਦੇ ਨਾਲ-ਨਾਲ ਇਹ ਜਾਣਕਾਰੀ ਵੀ ਦਿੱਤੀ ਜਾਵੇ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ ਮਿਤੀ 1 ਜਨਵਰੀ 2020 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਚੁੱਕੀ ਹੈ, ਪਰੰਤੂ ਉਹ ਕਿਸੇ ਕਾਰਨ ਆਪਣਾ ਨਾਮ ਵੋਟਰ ਸੂਚੀ ਵਿਚ ਦਰਜ ਨਹੀਂ ਕਰਵਾ ਸਕੇ, ਉਹ ਹੁਣ ਵੀ ਆਪਣਾ ਨਾਮ ਫਾਰਮ ਨੰਬਰ 6 ਰਾਹੀਂ ਆਨਲਾਈਨ ਜਾਂ ਬੀ.ਐਲ.ਓ ਨਾਲ ਸੰਪਰਕ ਕਰਕੇ ਲਗਾਤਾਰ ਚੱਲ ਰਹੀ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਰਜਿਸਟਰ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰ ’ਤੇ ਜਾ ਕੇ ਬਿਨਾਂ ਕਿਸੇ ਕੀਮਤ ਦਿੱਤੇ ਆਪਣਾ ਫਾਰਮ ਆਨਲਾਈਨ ਸਬਮਿਟ ਕਰਵਾਇਆ ਜਾ ਸਕਦਾ ਹੈ।ਜਸਬੀਰ ਸਿੰਘ ਨੋਡਲ ਅਫਸਰ ਸਕੂਲ ਤੇ ਕਾਲਜ ਨੇ ਦੱਸਿਆ ਕਿ ਭਵਿੱਖ ਦੇ ਵੋਟਰਾਂ ਨੂੰ ਵੈਬੀਨਾਰ ਆਨਲਾਈਨ ਮੀਟਿੰਗ ਕਰਕੇ ਇਸ ਮੁਹਿੰਮ ਦਾ ਹਿੱਸਾ ਬਣਾਇਆ ਜਾਵੇਗਾ ਅਤੇ 18 ਸਾਲ ਦੀ ਉਮਰ ਵਾਲੇ ਸਾਰੇ ਵੋਟਰਾਂ ਦੇ ਵੋਟ ਬਣਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਲਦ ਹੀ ਯੋਗਤਾ ਮਿਤੀ 1 ਜਨਵਰੀ 2021 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਅਰੰਭੇ ਜਾਣ ਦੀ ਸੰਭਾਵਨਾ ਹੈ।ਇਸ ਲਈ ਜਿਨ੍ਹਾਂ ਨੌਜਵਾਨਾਂ ਦੀ ਉਮਰ ਪਹਿਲੀ ਜਨਵਰੀ 2021 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਜਾਣ ਵਾਲੀ ਹੋਵੇ, ਉਨ੍ਹਾਂ ਦੀ ਪਹਿਚਾਣ ਕਰ ਕੇ ਲਿਸਟ ਤਿਆਰ ਕਰ ਲਈ ਜਾਵੇ, ਤਾਂ ਜੋ ਸਮਾਂ ਆਉਣ ’ਤੇ ਉਨ੍ਹਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਫਾਰਮ ਨੰਬਰ 6 ਭਰਨ ਲਈ ਪ੍ਰੇਰਿਤ ਕੀਤਾ ਜਾ ਸਕੇ।ਇਸ ਮੌਕੇ ਸੌਰਵ ਖੋਸਲਾ ਜਿਲ੍ਹਾ ਸਵੀਪ ਇੰਚਾਰਜ ਅਤੇ ਚੋਣ ਦਫਤਰ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜਰ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media