ਚੌਥੇ ਤੇ ਪੰਜਵੇਂ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਪ੍ਰਸੰਸਾ ਦਿੱਤੇ ਪੱਤਰ
ਸੰਗਰੂਰ, 12 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ
ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਯੋਗ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਚੱਲ ਰਹੇ ਗੀਤ ਗਾਇਨ ਮੁਕਾਬਲਿਆਂ ਦੇ ਜਿਲ੍ਹਾ ਪੱਧਰ ਦੇ ਮੁਕਾਬਲਿਆਂ ਦਾ ਨਤੀਜਾ ਐਲਾਨ ਕਰ ਦਿੱਤਾ ਗਿਆ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਮਲਕੀਤ ਸਿੰਘ ਅਤੇੇ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ: ਪ੍ਰਭਸਿਮਰਨ ਕੌਰ ਨੇ ਗੀਤ ਗਾਇਨ ਮੁਕਾਬਲਿਆਂ ਵਿੱਚ ਜਿਲ੍ਹਾ ਪੱਧਰ ‘ਤੇ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਹਨਾ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ।
ਜਸਵੀਰ ਸਿੰਘ ਮੀਡੀਆ ਕੋਆਰਡੀਨੇਟਰ ਨੇ ਦੱਸਿਆ ਕਿ ਵਿਭਾਗ ਵਲੋਂ ਇਸ ਵਾਰ ਵਿਦਿਆਰਥੀਆਂ ਨੂੰ ਪਹਿਲੀਆਂ ਤਿੰਨ ਪੁਜੀਸ਼ਨਾਂ ਤੋਂ ਇਲਾਵਾ ਚੌਥੀ ਅਤੇ ਪੰਜਵੀਂ ਪੁਜੀਸ਼ਨ ਵਾਲੇ ਦੋ ਵਿਦਿਆਰਥੀਆਂ ਨੂੰ ਹੋਂਸਲਾ ਅਫਜ਼ਾਈ ਲਈ ਪ੍ਰਸੰਸਾ ਪੱਤਰ ਦਿੱਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਵਰਗ ਦੇ ਵਿਚੋਂ ਜਿਲ੍ਹਾ ਸੰਗਰੂਰ ’ਚੋਂ ਏਕਮਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਬਾਗੜੀਆਂ (ਬਲਾਕ ਮਲੇਰਕੋਟਲਾ-1) ਨੇ ਪਹਿਲਾ ਸਥਾਨ, ਜਸਮੀਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਜੈਦਪੱਤੀ ਲੌਂਗੋਵਾਲ (ਬਲਾਕ ਚੀਮਾਂ) ਨੇ ਦੂਜਾ ਸਥਾਨ, ਮਨਮਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਖੇੜੀ ਸੋਢੀਆਂ (ਬਲਾਕ ਮਲੇਰਕੋਟਲਾ-1) ਨੇ ਤੀਸਰਾ ਸਥਾਨ ਹਾਸਲ ਕੀਤਾ।
ਉਨ੍ਹਾਂ ਦੱਸਿਆ ਕਿ ਸ਼ਾਇਨਾ ਸਰਕਾਰੀ ਪ੍ਰਾਇਮਰੀ ਸਕੂਲ ਝਨੇਰ ਅਤੇ ਸਿਮਰਨ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਮੁਹੱਲਾ ਅਮਰਪੁਰਾ (ਬਲਾਕ ਅਹਿਮਦਗੜ੍ਹ) ਨੇ ਪ੍ਰਸੰਸਾ ਪੱਤਰ ਪ੍ਰਾਪਤ ਕੀਤੇ।ਇਸੇ ਤਰਾਂ ਮਿਡਲ ਵਰਗ ਵਿਚੋਂ ਮੁਸਕਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਰੀ ਨੇ ਪਹਿਲਾ, ਗੁਰਜੋਤ ਸਿੰਘ ਸਰਕਾਰੀ ਹਾਈ ਸਕੂਲ ਰੰਗੀਆਂ (ਬਲਾਕ ਸ਼ੇਰਪੁਰ) ਨੇ ਦੂਜਾ, ਨਵਜੋਤ ਕੌਰ ਸਰਕਾਰੀ ਮਿਡਲ ਸਕੂਲ ਸੰਗਤੀਵਾਲਾ (ਬਲਾਕ ਲਹਿਰਾਗਾਗਾ) ਨੇ ਤੀਸਰਾ, ਅਤੇ ਅਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਪਲੀ ਚੱਠੇ (ਬਲਾਕ ਸਨਾਮ-1) ਅਤੇ ਦਿਲਪ੍ਰੀਤ ਸਿੰਘ ਸਰਕਾਰੀ ਮਿਡਲ ਸਕੂਲ ਦਹਿਲੀਜ਼ ਕਲਾਂ (ਬਲਾਕ ਅਹਿਮਦਗੜ੍ਹ) ਨੇ ਪ੍ਰਸੰਸਾ ਪੱਤਰ ਪ੍ਰਾਪਤ ਕੀਤੇ।
ਉਨ੍ਹਾਂ ਦੱਸਿਆ ਕਿ ਸੈਕੰਡਰੀ ਵਰਗ ’ਚੋਂ ਗੁਰਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸੁਨਾਮ (ਬਲਾਕ ਸਨਾਮ-1) ਨੇ ਪਹਿਲਾ ਸਥਾਨ ਹਾਸਲ ਕੀਤਾ, ਜਸਕੀਰਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ (ਬਲਾਕ ਸ਼ੇਰਪੁਰ) ਨੇ ਦੂਜਾ, ਪ੍ਰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਟੀਵਾਲ ਕਲਾਂ (ਬਲਾਕ ਸਨਾਮ-2) ਨੇ ਤੀਸਰਾ ਸਥਾਨ ਹਾਸਲ ਕੀਤਾ।ਇਸ ਤੋਂ ਇਲਾਵਾ ਜਸਮੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਹਾਂਗੀਰ ਕਹੇਰੂ (ਬਲਾਕ ਧੂਰੀ) ਅਤੇ ਲਖਵੀਰ ਖਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਦਤਪੁਰ (ਬਲਾਕ ਮਲੇਰਕੋਟਲਾ-2) ਨੇ ਪ੍ਰਸੰਸਾ ਪੱਤਰ ਹਾਸਲ ਕੀਤੇ।
ਜ਼ਿਲ੍ਹਾ ਨੋਡਲ ਅਫ਼ਸਰ (ਸੈ.ਸਿ) ਸੁਖਵਿੰਦਰ ਕੌਰ ਸਿੱਧੂ ਅਤੇ ਜਿਲ੍ਹਾ ਨੋਡਲ ਅਫ਼ਸਰ (ਪ੍ਰਾਇਮਰੀ) ਅਭਿਨਵ ਜੈਦਕਾ ਨੇ ਸਮੂਹ ਵਿਦਿਆਰਥੀਆਂ ਨੂੰ ਅਤੇ ਉਨ੍ਹਾਂ ਦੇ ਗਾਇਡ ਅਧਿਆਪਕਾਂ ਨੂੰ ਮੁਬਾਰਕਾਂ ਦਿੱਤੀਆਂ।
Punjab Post Daily Online Newspaper & Print Media