Sunday, March 15, 2026

ਖ਼ਾਲਸਾ ਕਾਲਜ ਇੰਜੀ. ਦੇ ਵਿਦਿਆਰਥੀਆਂ ਨੂੰ ਮਿਲੀ ਸਾਫ਼ਟਵੇਅਰ ਇੰਜੀਨੀਅਰ ਵਜੋਂ ਨੌਕਰੀ

ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਸਾਫ਼ਟਵੇਅਰ ਕੰਪਨੀ ਈਨੈਸਟ ਟੈਕਨੋਲੋਜੀ ਪ੍ਰਾ. ਲਿਮ ਮੁਹਾਲੀ ‘ਚ ਸਾਫ਼ਟਵੇਅਰ ਇੰਜੀਨੀਅਰ ਵਜੋਂ ਨੌਕਰੀ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਡਾਇਰੈਕਟਰ, ਫੈਕਲਟੀ ਅਤੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਹੈ।
                ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਨੌਕਰੀ ਹਾਸਲ ਕਰਨ ’ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆਂ ਨੂੰ ਹਰ ਜਰੂਰਤ ਮੁਤਾਬਿਕ ਬਣਦੀ ਸੁਵਿਧਾ ਪ੍ਰਦਾਨ ਕਰਨ ਲਈ ਅਤਿ ਆਧੁਨਿਕ ਤਕਨੀਕ ਭਰਪੂਰ ਸਾਧਨਾਂ ਦਾ ਸਹਾਰਾ ਲਿਆ ਜਾ ਰਿਹਾ ਹੈ, ਤਾਂ ਜੋ ਉਹ ਭਵਿੱਖ ’ਚ ਕੋਰੋਨਾ ਵਰਗੀ ਸਥਿਤੀ ਨਾਲ ਨਜਿੱਠਣ ਦੇ ਹਾਣੀ ਹੋ ਸਕਣ।
               ਡਾ. ਬਾਲਾ ਨੇ ਕਿਹਾ ਕਿ ਕਾਲਜ ਦੇ ਅਭੈ ਕੁਮਾਰ ਉਪਾਧਿਆਏ, ਜੋਤੀ ਅਤੇ ਰਚਨਦੀਪ ਕੌਰ ਜੋ ਕਿ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਤੋਂ ਹਨ, ਨੂੰ ਆਨਲਾਈਨ ਪਲੇਸਮੈਂਟ ਡਰਾਈਵ ਦੌਰਾਨ ਸਾਫ਼ਟਵੇਅਰ ਇੰਜੀਨੀਅਰ ਦੇ ਅਹੁੱਦੇ ਲਈ ਚੁਣਿਆ ਗਿਆ।ਉਨ੍ਹਾਂ ਨੂੰ ਹਰ ਸਾਲ 4.2 ਲੱਖ ਰੁਪਏ ਦੇ ਪੈਕੇਜ਼ ’ਤੇ ਅੰਤਿਮ ਇੰਟਰਵਿਊ ਉਪਰੰਤ ਚੁਣ ਲਿਆ ਗਿਆ।ਡਾ. ਜੁਗਰਾਜ ਸਿੰਘ, ਡੀਨ (ਸਿਖਲਾਈ ਅਤੇ ਪਲੇਸਮੈਂਟ ਸੈਲ) ਨੇ ਦੱਸਿਆ ਕਿ ਹੁਣ ਵਿਦਿਆਰਥੀ ਆਪਣੀਆਂ ਨੌਕਰੀਆਂ ਕਰਨ ਲਈ ਪ੍ਰਪੱਕ ਹੋ ਗਏ ਹਨ।
                  ਡਾ. ਬਾਲਾ ਨੇ ਕਿਹਾ ਕਿ ਇਹ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਮੌਜੂਦਾ ਹਾਲਾਤਾਂ ਸਮੇਂ ਜਦੋਂ ਲੋਕਾਂ ਨੂੰ ਉਨ੍ਹਾਂ ਦੀਆਂ ਨੌਕਰੀਆਂ ਤੋਂ ਬਰਖਾਸਤ ਕੀਤਾ ਜਾ ਰਿਹਾ ਹੈ, ਫਿਰ ਵੀ ਕਾਲਜ ਦੇ ਵਿਦਿਆਰਥੀ ਨੇ ਆਪਣੇ ਸਖ਼ਤ ਮਿਹਨਤ ਅਤੇ ਦ੍ਰਿੜਤਾ ਨਾਲ ਉਕਤ ਕੰਪਨੀ ’ਚ ਨੌਕਰੀਆਂ ਪ੍ਰਾਪਤ ਕੀਤੀਆਂ ਹਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …