ਜਿਲ੍ਹੇ ਦੇ 47 ਸਕੂਲਾਂ ਦੇ 5295 ਬੱਚਿਆਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ
ਪਠਾਨਕੋਟ, 12 ਅਗਸਤ (ਪੰਜਾਬ ਪੋਸਟ ਬਿਊਰੋ) – ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦੇ ਵਾਇਦੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ
ਬੁੱਧਵਾਰ ਨੂੰ ਜਿਲ੍ਹੇ ਵਿੱਚ ਕੈਪਟਨ ਸਮਾਰਟ ਕਨੈਕਟ ਸਕੀਮ ਲਾਂਚ ਕੀਤੀ ਗਈ।ਸ੍ਰੀਮਤੀ ਅਰੁਣਾ ਚੋਧਰੀ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜ਼ਰ ਸਨ, ਜਦਕਿ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ, ਗੁਲਨੀਤ ਸਿੰਘ ਖੁਰਾਨਾ ਐਸ.ਐਸ.ਪੀ ਪਠਾਨਕੋਟ, ਸੰਜੀਵ ਬੈਂਸ ਪ੍ਰਧਾਨ ਜਿਲ੍ਹਾ ਕਾਂਗਰਸ ਕਮੇਟੀ, ਅਨਿਲ ਦਾਰਾ ਚੈਅਰਮੈਨ ਜਿਲ੍ਹਾ ਪਲਾਨਿੰਗ ਬੋਰਡ, ਵਿਭੂਤੀ ਸਰਮਾ ਚੇਅਰਮੈਨ ਨਗਰ ਸੁਧਾਰ ਟਰੱਸਟ, ਜਗਜੀਤ ਸਿੰਘ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ, ਰਾਜੇਸ਼ਵਰ ਸਲਾਰੀਆ ਉਪ ਜਿਲ੍ਹਾ ਸਿੱਖਿਆ ਅਫਸ਼ਰ ਸੈਕੰਡਰੀ, ਬਲਕਾਰ ਅੱਤਰੀ ਜਿਲ੍ਹਾ ਮੀਡੀਆ ਕੋਆਰਡੀਨੇਟਰ, ਸਮੇਤ ਪਤਵੰਤਿਆਂ ਦੀ ਹਾਜ਼ਰੀ ਵਿੱਚ ਜਨਮ ਅਸ਼ਟਮੀ ਅਤੇ ਅੰਤਰਰਾਸ਼ਟਰੀ ਯੁਵਕ ਦਿਵਸ ਦੇ ਸ਼ੁੱਭ ਅਵਸਰ ‘ਤੇ ਇਹ ਸਕੀਮ ਲਾਂਚ ਕੀਤੀ ਗਈ।ਕੈਪਟਨ ਸਮਾਰਟ ਕਨੈਕਟ ਸਕੀਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਰਾਜ ਭਰ ਵਿੱਚ ਵੀਡੀਓ ਕਾਨਫਰੰਸ ਰਾਹੀਂ ਇੱਕੋ ਸਮੇਂ ਸ਼ੁਰੂ ਕੀਤੀ ਗਈ।ਉਦਘਾਟਨ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ।
ਕੈਬਨਿਟ ਮੰਤਰੀ ਸ੍ਰੀਮਤੀ ਅਰੂਣਾ ਚੋਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਚੁੱਕਿਆ ਇਹ ਇਤਿਹਾਸਕ ਕਦਮ ਹੈ।ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ ਬੱਚਿਆਂ ਦੀ ਸਿੱਖਿਆ ਪਿਛਲੇ ਕੁੱਝ ਸਮੇਂ ਤੋਂ ਆਨਲਾਈਨ ਚੱਲ ਰਹੀ ਹੈ, ਪਰ ਗਰੀਬ ਪਰਿਵਾਰਾਂ ਦੇ ਬੱਚੇ, ਜਿਨ੍ਹਾਂ ਕੋਲ ਸਮਾਰਟ ਫੋਨ ਨਹੀਂ ਹਨ, ਉਹ ਇਸ ਆਨਲਾਈਨ ਪੜਾਈ ਪੜਾਈ ਕਰਕੇ, ਕਿਸੇ ਵੀ ਪ੍ਰੀਖਿਆ ਦੀ ਤਿਆਰੀ ਲਈ ਅੱਗੇ ਵਧ ਸਕਣਗੇ।ਇਸ ਸਮਾਰੋਹ ਵਿੱਚ 15 ਬੱਚਿਆਂ ਨੂੰ ਬੁੱਧਵਾਰ ਨੂੰ ਸਮਾਰਟ ਫੋਨ ਵੰਡੇ ਗਏ, ਉਨ੍ਹਾਂ ਵਿੱਚ 10 ਲੜਕੀਆਂ ਅਤੇ 5 ਲੜਕੇ ਸ਼ਾਮਲ ਸਨ ।
ਡਿਪਟੀ ਕਮਿਸਨਰ ਅਗਰਵਾਲ ਨੇ ਦੱਸਿਆ ਕਿ ਇਹ ਫੋਨ ਜਿਲੇ ਦੇ ਕੁੱਲ 5295 ਬੱਚਿਆਂ ਨੂੰ ਵੰਡੇ ਜਾਣਗੇ, ਜਿਨ੍ਹਾਂ ਵਿੱਚ 2920 ਲੜਕੇ ਅਤੇ 2375 ਲੜਕੀਆਂ ਸ਼ਾਮਲ ਹਨ। ਇਹ ਸਾਰੇ ਬੱਚੇ ਜਿਲ੍ਹਾ ਪਠਾਨਕੋਟ ਦੇ 47 ਸਰਕਾਰੀ ਸਕੂਲਾਂ ਵਿੱਚ 12 ਵੀਂ ਜਮਾਤ ‘ਚ ਪੜ੍ਹ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 12 ਵੀਂ ਜਮਾਤ ਦੇ ਬੱਚਿਆਂ ਲਈ 1.74 ਲੱਖ ਸਮਾਰਟ ਫੋਨ ਤਿਆਰ ਕੀਤੇ ਗਏ ਹਨ, ਜਿਸ ‘ਤੇ 92 ਕਰੋੜ ਰੁਪਏ ਖਰਚ ਕੀਤੇ ਗਏ ਹਨ।
ਮੋਬਾਈਲ ਫੋਨ ਪ੍ਰਾਪਤ ਕਰਨ ਤੋਂ ਬਾਅਦ ਵਿਦਿਆਰਥੀਆਂ ਨੇ ਆਪਣੀ ਖੁਸ਼ੀ ਜਾਹਰ ਕਰਦਿਆਂ ਕਿਹਾ ਕਿ ਉਹ ਇਸ ਪਲ ਨੂੰ ਸਾਰੀ ਉਮਰ ਯਾਦ ਰੱਖਣਗੇ।
Punjab Post Daily Online Newspaper & Print Media