ਧੂਰੀ, 12 ਅਗਸਤ (ਪ੍ਰਵੀਨ ਗਰਗ) – ਖੁਰਾਕ ਅਤੇ ਸਪਲਾਈ ਵਿਭਾਗ ਦੇ ਸੇਵਾਮੁਕਤ ਅਧਿਕਾਰੀ ਸੁਰਜੀਤ ਸਿੰਘ ਦੀ ਹੋਣਹਾਰ ਸਪੁੱਤਰੀ ਬੀਬੀ ਰੁਪਿੰਦਰ ਕੌਰ ਨੇ
ਬੀਤੇ ਦਿਨੀਂ ਯੂ.ਪੀ.ਐਸ.ਸੀ ਦੀ ਵੱਕਾਰੀ ਪ੍ਰੀਖਿਆ ਵਿੱਚੋਂ 620ਵਾਂ ਰੈਂਕ ਹਾਸਲ ਕਰਕੇ ਆਪਣੇ ਮਾਪਿਆਂ ਤੇ ਧੂਰੀ ਦਾ ਨਾਂ ਰੋਸ਼ਨ ਕੀਤਾ ਹੈ।ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਇੰਚਾਰਜ ਅਤੇ ਪ੍ਰਸਿੱਧ ਉਦਯੋਗਪਤੀ ਹਰੀ ਸਿੰਘ ਵੱਲੋਂ ਰੁਪਿੰਦਰ ਕੌਰ ਨੂੰ ਇਸ ਮਾਣਮੱਤੀ ਪ੍ਰਾਪਤੀ ‘ਤੇ ਮੁਬਾਰਕਵਾਦ ਦਿੰਦਿਆਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media