ਅੰਮ੍ਰਿਤਸਰ, 13 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਭਾਈ
ਰੇਸ਼ਮ ਸਿੰਘ ਸੁਖਮਨੀ ਸੇਵਾ ਵਾਲਿਆਂ ਵੱਲੋਂ ਆਪਣੀ ਲਿਖੀ ਪੁਸਤਕ ‘ਹਰਿਮੰਦਰ ਰੱਬ ਦਾ ਘਰ’ ਭੇਟ ਕੀਤੀ ਗਈ।ਭਾਈ ਰੇਸ਼ਮ ਸਿੰਘ ਗੁਰਮਤਿ ਦੇ ਵਿਸ਼ਿਆਂ ’ਤੇ ਲਿਖ ਕੇ ਸੰਗਤਾਂ ਵਿਚ ਮੁਫ਼ਤ ਵੰਡਣ ਦੀ ਸੇਵਾ ਨਿਭਾਉਂਦੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਅਵਤਾਰ ਸਿੰਘ ਰਿਆ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸਿਮਰਜੀਤ ਸਿੰਘ ਕੰਗ, ਬਾਬਾ ਸੁਖਵਿੰਦਰ ਸਿੰਘ ਅਗਵਾਨ ਆਦਿ ਮੌਜੂਦ ਸਨ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media