ਜਿਲ੍ਹਾ ਪਠਾਨਕੋਟ ‘ਚ ਸ੍ਰੀਮਤੀ ਅਰੁਨਾ ਚੋਧਰੀ ਲਹਿਰਾਉਣਗੇ ਤਿਰੰਗਾ
ਪਠਾਨਕੋਟ, 13 ਅਗਸਤ (ਪੰਜਾਬ ਪੋਸਟ ਬਿਉਰੋ) – ਜਿਲ੍ਹਾ ਪਠਾਨਕੋਟ ਵਿੱਚ ਹਰ ਸਾਲ ਦੀ ਤਰ੍ਹਾਂ ਜਿਲ੍ਹਾ ਪੱਧਰ ‘ਤੇ ਮਨਾਏ ਜਾਣ ਵਾਲੇ ਆਜਾਦੀ ਦਿਹਾੜੇ ਦੇ ਸਬੰਧ
ਵਿੱਚ ਅੱਜ ਸਪੋਰਸਟਸ ਸਟੇਡੀਅਮ ਲਮੀਣੀ ਪਠਾਨਕੋਟ ਵਿਖੇ ਫੂੱਲ ਡਰੈਸ ਰਿਹਰਸਲ ਕੀਤੀ ਗਈ।ਮੁੱਖ ਮਹਿਮਾਨ ਡੀ.ਸੀ ਸੰਯਮ ਅਗਰਵਾਲ ਵਜੋਂ ਹਾਜ਼ਰ ਹੋਏ ਅਤੇ ਤਿਰੰਗਾ ਫਹਿਰਾਉਂਣ ਤੋਂ ਬਾਅਦ 15 ਅਗਸਤ ਨੂੰ ਕੀਤੇ ਜਾਣ ਵਾਲੇ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਗੁਲਨੀਤ ਸਿੰਘ ਖੁਰਾਣਾ ਐਸ.ਐਸ.ਪੀ ਪਠਾਨਕੋਟ, ਸੁਰਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ, ਅਰਵਿੰਦ ਵਰਮਾ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਸੂਚਨਾ ਤੇ ਲੋਕ ਸੰਪਰਕ ਅਫਸ਼ਰ ਅਤੇ ਹੋਰ ਸਬੰਧਤ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਇਸ ਸਮੇਂ ਹਾਜ਼ਰ ਸਨ।
ਸੰਯਮ ਅਗਰਵਾਲ ਨੇ ਦੱਸਿਆ ਕਿ ਇਸ ਵਾਰ ਕੋਵਿਡ-19 ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਮਾਰੋਹ ਵਿੱਚ ਸਕੂਲੀ ਵਿਦਿਆਰਥੀਆਂ ਅਤੇ ਆਮ ਪਬਲਿਕ ਦੇ ਸਾਮਲ ਹੋਣ ਦੀ ਮਨਾਹੀ ਹੋਵੇਗੀ, ਸੱਭਿਆਚਾਰਕ ਪ੍ਰੋਗਰਾਮ, ਮਾਰਚ ਪਾਸਟ ਅਤੇ ਪਰੇਡ ਦਾ ਨਿਰੀਖਣ ਨਹੀਂ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਰੋਹ ਵਿੱਚ ਮੁੱਖ ਮਹਿਮਾਨ ਸ੍ਰੀਮਤੀ ਅਰੁਨਾ ਚੋਧਰੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਪੰਜਾਬ ਪੁਲਿਸ ਦੀ ਇੱਕ ਟੁਕੜੀ ਤਿਰੰਗੇ ਨੂੰ ਸਲਾਮੀ ਦੇਵੇਗੀ।
Punjab Post Daily Online Newspaper & Print Media