Monday, April 6, 2026

ਵੀਰਵਾਰ ਨੂੰ ਜਿਲ੍ਹਾ ਪਠਾਨਕੋਟ ‘ਚ ਆਏ 43 ਹੋਰ ਕਰੋਨਾ ਪਾਜ਼ਟਿਵ ਤੇ 6 ਐਂਟੀਜਨ ਪਾਜੀਟਿਵ

ਜਿਲ੍ਹਾ ਪਠਾਨਕੋਟ ‘ਚ ਕੁੱਲ 696 ਕਰੋਨਾ ਪਾਜ਼ਟਿਵ, 433 ਕਰੋਨਾ ਰਿਕਵਰ, ਐਕਟਿਵ ਕੇਸ 248

ਪਠਾਨਕੋਟ, 13 ਅਗਸਤ (ਪੰਜਾਬ ਪੋਸਟ ਬਿਉਰੋ) – ਜਿਲ੍ਹਾ ਪਠਾਨਕੋਟ ਵਿੱਚ ਵੀਰਵਾਰ ਨੂੰ 406 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਜਿਸ ਵਿੱਚ 43 ਲੋਕ ਕਰੋਨਾ ਪਾਜੀਟਿਵ ਆਏ ਅਤੇ 363 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਨੈਗੇਟਿਵ ਆਈ।ਇਸ ਤੋਂ ਇਲਾਵਾ 6 ਲੋਕ ਐਂਟੀਜਨ ਟੈਸਟ ਚੋਂ ਕਰੋਨਾ ਪਾਜੀਟਿਵ ਆਏ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕਿਹਾ ਕਿ ਲਗਾਤਾਰ ਕਰੋਨਾ ਪਾਜੀਟਿਵ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ।ਜਿਸ ਦਾ ਕਾਰਨ ਹੈ ਕਿ ਲੋਕ ਪੂਰੀ ਤਰ੍ਹਾਂ ਨਾਲ ਜਾਗਰੁਕ ਨਹੀਂ ਹਨ ਉਨ੍ਹਾਂ ਕਿਹਾ ਕਿ ਅਗਰ ਕਰੋਨਾ ਬੀਮਾਰੀ ਨੂੰ ਪੂਰੀ ਤਰ੍ਹਾਂ ਸਮਾਪਤ ਕਰਨਾ ਹੈ ਤਾਂ ਸਾਨੂੰ ਇਸ ਸਮੇਂ ਜਾਗਰੁਕ ਹੋਣ ਦੀ ਬਹੁਤ ਹੀ ਜਿਆਦਾ ਲੋੜ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਵੀ ਲੋਕਾਂ ਨੂੰ ਡੋਰ ਟੂ ਡੋਰ ਪਹੁੰਚ ਕਰਕੇ ਮਾਸਕ ਪਾਉਣ, ਬਾਰ ਬਾਰ ਹੱਥਾਂ ਨੂੰ ਧੋਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਲਈ ਜਾਗਰੁਕ ਕੀਤਾ ਜਾ ਰਿਹਾ ਹੈ।
                  ਉਨ੍ਹਾਂ ਦੱਸਿਆ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਵੀਰਵਾਰ ਨੂੰ ਕੂਲ 696 ਕੇਸ ਕਰੋਨਾ ਪਾਜ਼ਟਿਵ ਦੇ ਹਨ ਜਿਨ੍ਹਾਂ ਵਿੱਚੋਂ 433 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ਼ ਪਾਲਿਸੀ ਅਧੀਨ ਕਰੋਨਾ ਵਾਇਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 248 ਕੇਸ ਕਰੋਨਾ ਪਾਜ਼ਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 15 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।
                ਉਨ੍ਹਾਂ ਦੱਸਿਆ ਕਿ ਅੱਜ ਜਿਨ੍ਹਾਂ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਉਨ੍ਹਾਂ ਵਿੱਚੋਂ 3 ਬੇਗੋਵਾਲ, 7 ਤਾਰਾਗੜ੍ਹ, 1 ਆਰ.ਐਸ.ਡੀ. ਕਲੋਨੀ ਸਾਹਪੁਰਕੰਡੀ, 1 ਰਾਣੀਪੁਰ, 4 ਇੰਦਰਾ ਕਲੋਨੀ, 1 ਖਿਆਲਾ, 1 ਮੀਰਥਲ, 8 ਅਨੰਦਪੁਰ ਕੁਲੀਆਂ, 1 ਕੋਟਲੀ, 1 ਘਿਆਲਾ, 1 ਸ੍ਰੀ ਰਾਮ ਟਰਾਂਸਪੋਰਟ ਕੰਪਨੀ, 3 ਪਠਾਨਚੱਕ, 1 ਬੁੱਧੀਨਗਰ, 1 ਖਾਨਪੁਰ ਚੋਕ, 5 ਘਰਥੋਲੀ ਮੁਹੱਲਾ, 1 ਅਜੀਜਪੁਰ, 1 ਬਾਬਾ ਵਾਲੀ ਗਲੀ ਪਠਾਨਕੋਟ ਅਤੇ ਇੱਕ ਮੁਹੱਲਾ ਸੇਖਾਂ ਸੁਜਾਨਪੁਰ ਨਿਵਾਸੀ ਹੈ।ਇਸ ਤੋਂ ਇਲਾਵਾ ਐਂਟੀਜਨ ਟੈਸਟ ਵਿੱਚੋਂ ਕਰੋਨਾ ਪਾਜੀਟਿਵ ਆਏ 6 ਲੋਕ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰ ਦੀ ਡਿਸਚਾਰਜ਼ ਪਾਲਿਸੀ ਅਧੀਨ ਅੱਜ ਨਿਰਧਾਰਤ ਸਮੇਂ ਦੋਰਾਨ 6 ਲੋਕਾਂ ਕਿਸੇ ਪ੍ਰਕਾਰ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ਤੇ ਘਰਾਂ ਲਈ ਰਵਾਨਾ ਕੀਤਾ ਗਿਆ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …