Tuesday, June 23, 2026

23 ਜਣਿਆਂ ਨੇ ਕੋਰੋਨਾ ’ਤੇ ਫਤਹਿ ਹਾਸਿਲ ਕਰਕੇ ਕੀਤੀ ਘਰ ਵਾਪਸੀ – ਡਿਪਟੀ ਕਮਿਸ਼ਨਰ

ਸੰਗਰੂਰ/ ਲੌਂਗੋਵਾਲ, 13 ਅਗਸਤ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਵਧੀਆਂ ਸੇਵਾਵਾਂ ਦੇ ਚੰਗੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ।ਜ਼ਿਲ੍ਹਾ ਸੰਗਰੂਰ ਦੇ ਲੋਕਾਂ ਲਈ ਖੁਸ਼ੀ ਦੀ ਖਬਰ ਹੈ ਕਿ ਅੱਜ 23 ਜਣਿਆਂ ਨੇ ਕੋਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 8 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ 1 ਮਰੀਜ਼ ਸਿਵਲ ਹਸਪਤਾਲ ਮਲੇਰਕੋਟਲਾ ਤੋਂ, 2 ਮਰੀਜ਼ ਜੀ.ਐਮ.ਸੀ ਤੋਂ, 10 ਮਰੀਜ਼ ਡੀ.ਐਮ.ਸੀ ਤੋਂ ਅਤੇ 2 ਜਣਿਆ ਨੇ ਹੋਮ ਕੁਆਰਨਟਾਈਨ ’ਚ ਹੀ ਕਰੋਨਾ ਨੂੰ ਹਰਾਇਆ।
                 ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ।ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …