ਕਪੂਰਥਲਾ, 14 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਪੁਲਿਸ ਵਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਭਗਤਪੁਰਾ ਪਿੰਡ ਵਿੱਚ ਜਾਗਰੂਕਤਾ ਕੈਂਪ
ਲਗਾਇਆ ਗਿਆ ।
ਏ.ਐਸ ਆਈ ਗੁਰਬਚਨ ਸਿੰਘ ਇੰਚਾਰਜ ਟਰੈਫਿਕ ਐਜੂਕੇਸਨ ਸੈਲ ਕਪੂਰਥਲਾ ਨੇ ਸੈਮੀਨਾਰ ਵਿਚ ਸ਼ਾਮਿਲ ਪਿੰਡ ਵਾਸੀਆਂ ਨੂੰ ਕਿਹਾ ਗਿਆ ਕਿ ਨਸ਼ਿਆਂ ਨਾਲ ਪਰਵਾਰਿਕ ਜੀਵਨ ਅਤੇ ਪੂਰਾ ਸਮਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਨਾਲ ਸਾਡੀ ਤਰੱਕੀ ਰੁੱਕ ਜਾਂਦੀ ਹੈ।ਇਸ ਨਾਲ ਛੋਟੇ-ਛੋਟੇ ਬੱਚੇ ਯਤੀਮ ਹੋ ਰਹੇ ਹਨ, ਕਈ ਮਾਵਾਂ-ਭੈਣਾਂ-ਧੀਆਂ ਦੇ ਸੁਹਾਗ ਉਜਾੜ ਰਹੇ ਹਨ।ਅਗਰ ਆਸ ਪਾਸ ਕੋਈ ਵੀ ਵਿਅਕਤੀ ਨਸ਼ਿਆਂ ਦਾ ਕਾਰੋਬਾਰ ਕਰਦਾ ਹੈ ਤਾਂ ਉਸ ਦੀ ਸੂਚਨਾ ਨੇੜੇ ਦੇ ਪੁਲਿਸ ਸਟੇਸ਼ਨ ਨੂੰ ਦਿਓ।ਇਸ ਦੌਰਾਨ ਕੋਰੋਨਾ ਵਾਇਰਸ ਮਾਹਾਂਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਚੀਜ਼ ਛੂਹਣ ਤੋਂ ਪਹਿਲਾਂ ਅਤੇ ਬਾਅਦ ਵਿਚ ਹੱਥ ਜਰੂਰ ਧੋਵੋ, ਘਰੋਂ ਬਾਹਰ ਜਾਣ ਲੱਗਿਆਂ ਮੂੰਹ ਮਾਸਕ ਨਾਲ ਢੱਕ ਕੇ ਬਾਹਰ ਜਾਓ।ਇੱਕ ਦੂਜੇ ਤੋਂ ਸਮਾਜਿਕ ਦੂਰੀ ਬਣਾਈ ਰੱਖੋਂ ਤਾਂ ਜੋ ਕੋਰੋਨਾ ਵਾਇਰਸ ਦਾ ਫੈਲਾਅ ਰੋਕਿਆ ਜਾਵੇ। ਪਿੰਡ ਭਗਤ ਪੁਰ ਦੇ ਸਰਪੰਚ ਮਨਦੀਪ ਸਿੰਘ, ਮੈਂਬਰ ਪੰਚਾਇਤ ਨਹਿਰੂ ਯੁਵਾ ਕੇਂਦਰ ਦੇ ਨੈਸ਼ਨਲ ਵਲੰਟੀਅਰ ਹਰਪ੍ਰੀਤ ਕੌਰ ਸੇਖੁ ਪੁਰ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media