ਲੌਂਗੋਵਾਲ 14 ਅਗਸਤ (ਜਗਸੀਰ ਲੌਂਗੋਵਾਲ) – ਜਿਲ੍ਹਾ ਮੁੱਖ ਦਫ਼ਤਰ ਵਿਖੇ ਇੱਕ ਸਾਦੇ ਸਮਾਗਮ ਦੌਰਾਨ ਕਮਾਂਡੈਂਟ ਰਛਪਾਲ ਸਿੰਘ ਧੂਰੀ ਵਲੋਂ ਮ੍ਰਿਤਕ ਜਵਾਨ
ਹਰਜਿੰਦਰ ਸਿੰਘ ਦੀ ਵਿਧਵਾ ਪਤਨੀ ਅਵਤਾਰ ਕੌਰ ਨੂੰ 55 ਹਜ਼ਾਰ ਰੁਪਏ ਵੈਲਫੇਅਰ ਚੈਕ ਆਰਥਿਕ ਸਹਾਇਤਾ ਵਜੋਂ ਦਿੱਤਾ ਗਿਆ।ਇਹ ਜਵਾਨ ਸੰਮਨ ਸਟਾਫ਼ ਸੰਗਰੂਰ ਵਿਖੇ ਡਿਊਟੀ ਕਰਦਾ ਸੀ, ਜਿਸ ਦੀ ਅਚਾਨਕ ਬਿਮਾਰ ਹੋਣ ਕਾਰਨ ਮੌਤ ਹੋ ਗਈ ਸੀ।
ਕਮਾਂਡੈਂਟ ਧੂਰੀ ਨੇ ਦੱਸਿਆ ਕਿ ਮ੍ਰਿਤਕ ਜਵਾਨ ਹਰਜਿੰਦਰ ਸਿੰਘ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਵਿਭਾਗ ਵਿੱਚ ਭਰਤੀ ਕਰਨ ਸਬੰਧੀ ਕੇਸ ਵਿਚਾਰਿਆ ਜਾ ਰਿਹਾ ਹੈ।ਉਨ੍ਹਾਂ ਨੇ ਪਰਿਵਾਰਿਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਭਰੋਸਾ ਦਿਵਾਇਆ ਕਿ ਉਹ ਹਰੇਕ ਕੰਮਕਾਜ਼/ਸਹਾਇਤਾ ਲਈ ਤਿਆਰ ਰਹਿਣਗੇ ਅਤੇ ਮਹਿਕਮਾ ਹਮੇਸ਼ਾਂ ਜਵਾਨ ਹਰਜਿੰਦਰ ਸਿੰਘ ਦੀਆਂ ਨਿਭਾਈਆਂ ਸੇਵਾਵਾਂ ਪ੍ਰਤੀ ਰਿਣੀ ਰਹੇਗਾ।ਇਸ ਮੌਕੇ ਤੇ ਸਤਵੰਤ ਸਿੰਘ ਵੀ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media