ਅੰਮ੍ਰਿਤਸਰ, 16 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਲੁਧਿਆਣਾ ਜ਼ਿਲ੍ਹੇ ’ਚ ਪੀ.ਐਚ.ਸੀ ਮਲੋਦ ਦੇ ਸਿਹਤ ਕਾਮੇ
ਮਸਤਾਨ ਸਿੰਘ ਦੀ ਸਥਾਨਕ ਡੇਰੇ ਵਿਚ ਕੁੱਝ ਲੋਕਾਂ ਵੱਲੋਂ ਕੁੱਟਮਾਰ ਕਰਨ, ਉਸ ਦੀ ਦਸਤਾਰ ਉਤਾਰਨ ਅਤੇ ਕੇਸਾਂ ਦੀ ਤੌਹੀਨ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਲੌਂਗੋਵਾਲ ਨੇ ਕਿਹਾ ਕਿ ਇੱਕ ਸਿੱਖ ਦੀ ਦਸਤਾਰ ਅਤੇ ਕੇਸਾਂ ਦੀ ਬੇਅਦਬੀ ਬਰਦਾਸ਼ਤਯੋਗ ਨਹੀਂ ਹੈ।ਇਸ ਘਟਨਾਂ ਦੇ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।ਉਨ੍ਹਾਂ ਕਿਹਾ ਕਿ ਭਾਵੇਂ ਕੁੱਝ ਦੋਸ਼ੀ ਗ੍ਰਿਫਤਾਰ ਕਰ ਲਏ ਗਏ ਹਨ, ਪ੍ਰੰਤੂ ਅਜੇ ਵੀ ਕਈ ਲੋਕ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ।ਉਨ੍ਹਾਂ ਕਿਹਾ ਕਿ ਹਰ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਬਣਦੀਆਂ ਧਰਾਵਾਂ ਤਹਿਤ ਕਾਰਵਾਈ ਹੋਵੇ।ਉਨਾਂ ਕਿਹਾ ਕਿ ਕੋਵਿਡ-19 ਦੌਰਾਨ ਮੋਹਰਲੀ ਕਤਾਰ ਵਿਚ ਡਿਊਟੀ ਨਿਭਾਉਣ ਵਾਲੇ ਕਰਮਚਾਰੀਆਂ ਨਾਲ ਅਜਿਹਾ ਦੁਰਵਿਹਾਰ ਅਨੈਤਿਕ ਹੋਣ ਦੇ ਨਾਲ-ਨਾਲ ਪ੍ਰਸਾਸ਼ਨ ਲਈ ਵੀ ਵੱਡਾ ਸਵਾਲ ਹੈ।ਮੌਜੂਦਾ ਸੰਕਟ ਦੌਰਾਨ ਆਪਣੀ ਜਾਨ ਜ਼ੋਖਮ ਵਿਚ ਪਾ ਕੇ ਸਿਹਤ ਵਿਭਾਗ ਦੇ ਕਰਮਚਾਰੀ ਸੇਵਾ ਨਿਭਾਅ ਰਹੇ ਹਨ, ਪਰੰਤੂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾਲ ਉਨ੍ਹਾਂ ਦਾ ਮਨੋਬਲ ਕਾਇਮ ਨਹੀਂ ਰਹਿ ਸਕੇਗਾ।ਕਮੇਟੀ ਪ੍ਰਧਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਹੈਲਥ ਵਰਕਰ ਮਸਤਾਨ ਸਿੰਘ ਨਾਲ ਬਦਸਲੂਕੀ ਕਰਨ ਵਾਲੇ ਲੋਕਾਂ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹਾ ਕਰਨ ਦੀ ਹਿੰਮਤ ਨਾ ਕਰ ਸਕੇ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media