Saturday, September 21, 2024

ਸਿੱਖਿਆ ਮੰਤਰੀ ਸਿੰਗਲਾ ਨੇ ਅਜ਼ਾਦੀ ਦਿਹਾੜੇ ਨੂੰ ਸਮਰਪਿਤ ਵਿਕਾਸ ਕਾਰਜਾਂ ਦੀ ਰੱਖੀ ਨੀਂਹ

ਘਾਬਦਾਂ ਵਿਖੇ ਖੇਡ ਸਟੇਡੀਅਮ, ਕਪਿਆਲ ’ਚ ਪੰਚਾਇਤ ਘਰ, ਪਾਰਕ ਤੇ ਫਿਰਨੀ ਅਤੇ ਬਲਿਆਲ ‘ਚ ਪਾਰਕ ਬਣੇਗੀ

ਲੌਂਗੋਵਾਲ, 16 ਅਗਸਤ (ਜਗਸੀਰ ਲੌਂਗੋਵਾਲ) – ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵਲੋਂ ਸੰਗਰੂਰ ਵਿਖੇ ਆਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਘਾਬਦਾਂ ਵਿਖੇ 47 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਅਤੇ ਪਿੰਡ ਦੇ ਲਗਭਗ 30 ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਪਲਾਟ ਦੇਣ ਲਈ ਸਰਟੀਫਿਕੇਟ ਦਿੱਤੇ।ਇਸ ਤੋਂ ਬਾਅਦ ਸਿੰਗਲਾ ਵਲੋਂ ਪਿੰਡ ਥਲੇਸ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਉਦਘਾਟਨ ਕੀਤਾ ਗਿਆ।
               ਵਿਜੈ ਇੰਦਰ ਸਿੰਗਲਾ ਨੇ ਕਪਿਆਲ ਵਿਖੇ ਪੰਚਾਇਤ ਘਰ, ਪਾਰਕ ਤੇ ਫਿਰਨੀ ਬਣਾਉਣ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ।ਇਸ ਤੋਂ ਬਾਅਦ ਸਿੰਗਲਾ ਨੇ ਬਲਿਆਲ ਵਿਖੇ ਛੋਟੇ ਪਾਰਕ ਦਾ ਉਦਘਾਟਨ ਕਰਨ ਦੇ ਨਾਲ-ਨਾਲ ਵੱਡਾ ਪਾਰਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ।
ਸਿੰਗਲਾ ਨੇ ਦੱਸਿਆ ਕਿ ਹਲਕੇ ਦੇ ਪਿੰਡਾਂ ’ਚ ਦੇ ਬੁਨਿਆਦੀ ਢਾਂਚੇ ’ਚ ਲਗਾਤਾਰ ਸੁਧਾਰ ਕਰਕੇ ਹਲਕਾ ਵਾਸੀਆਂ ਲਈ ਨਿੱਤ ਨਵੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਨਾਂ ਕਿਹਾ ਕਿ ਕਦੇ ਗੰਦੇ ਪਾਣੀ ਦਾ ਭੰਡਾਰ ਬਣੇ ਪਿੰਡਾਂ ਦੇ ਟੋਭਿਆਂ ਦਾ ਨਵੀਨੀਕਰਨ ਥਾਪਰ ਮਾਡਲ ਜ਼ਰੀਏ ਕਰਵਾ ਕੇ ਪਿੰਡਾਂ ਦੀ ਦਿੱਖ ਨੂੰ ਸੋਹਣਾ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਹੈ।
                     ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਰਾਮਵੀਰ, ਐਸ.ਐਸ.ਪੀ ਡਾ. ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਜਿੰਦਰ ਸਿੰਘ ਬੱਤਰਾ, ਐਸ.ਡੀ.ਐਮ ਸੰਗਰੂਰ ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮ ਭਵਾਨੀਗੜ ਡਾ. ਕਰਮਜੀਤ ਸਿੰਘ, ਪੀ.ਪੀ.ਸੀ.ਸੀ ਲੀਗਲ ਸੈਲ ਚੇਅਰਮੈਨ ਗੁਰਤੇਜ ਸਿੰਘ ਗਰੇਵਾਲ, ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਤੇ ਹੋਰ ਪਤਵੰਤੇ ਹਾਜ਼ਰ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …