ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਐਤਵਾਰ 20 ਹੋਰ ਪਾਜ਼ਟਿਵ
ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।ਜਿਲੇ ਵਿੱਚ ਅੇਤਾਵਰ ਨੂੰ 20 ਕੇਸ ਹੋਰ ਪਾਜ਼ਟਿਵ ਮਰੀਜ਼ ਪਾਏ ਗਏ ਹਨ ਅਤੇ 4 ਵਿਅਕਤੀਆਂ ਦੀ ਮੌਤ ਹੋਈ ਹੈ।
ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ‘ਚ ਵੱਡੀ ਕਾਮਯਾਬੀ ਹੈ।ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ, ਥੋੜੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ। ਉਨਾਂ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਲੋਕ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਇਆ ਜਾਵੇ।ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ ਦੀ ਲੋੜ ਹੈ।
ਉਨਾਂ ਦੱਸਿਆ ਕਿ ਜ਼ਿਲੇ ‘ਚ ਐਤਵਾਰ ਤੱਕ 486 ਐਕਟਿਵ ਕੇਸ ਹਨ ਅਤੇ ਹੁਣ ਤੱਕ 2165 ਜਣੇ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।ਸਿਵਲ ਸਰਜਨ ਨੇ ਕਿਹਾ ਕਿ ਵਿਅਕਤੀ ਆਪਣੀ ਦ੍ਰਿੜ ਇੱਛਾ ਨਾਲ ਕਰੋਨਾ ਮਹਾਮਾਰੀ ‘ਤੇ ਜਿੱਤ ਪਾ ਸਕਦਾ ਹੈ।ਉਨਾਂ ਕਿਹਾ ਕਿ ਇਸ ਮਹਾਮਾਰੀ ਤੋ ਘਬਰਾਉਣ ਦੀ ਲੋੜ ਨਹੀ ਕੇਵਲ ਸਿਹਤ ਵਿਭਾਗ ਵਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਕੇ ਅਸੀਂ ਇਸ ‘ਤੇ ਜਿੱਤ ਪਾ੍ਰਪਤ ਕਰ ਸਕਦੇ ਹਾਂ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media