ਧੂਰੀ, 16 ਅਗਸਤ (ਪ੍ਰਵੀਨ ਗਰਗ) – ਇਥੋਂ ਨੇੜਲੇ ਪਿੰਡ ਘਨੌਰੀ ਕਲਾਂ ਵਿਖੇ ਆਜਾਦੀ ਘੁਲਾਟੀਏ ਬਚਨ ਸਿੰਘ ਦੇ ਪੋਤਰਿਆਂ ਵੱਲੋਂ ਪਿੰਡ ਵਿੱਚ ਬਣੀ ਪਾਣੀ ਦੀ ਟੈਂਕੀ
‘ਤੇ ਚੜ ਕੇ ਸਰਕਾਰ ਖਿਲਾਫ ਰੋਸ ਜਾਹਰ ਕੀਤਾ ਜਾ ਰਿਹਾ ਹੈ। ਇਨਸਾਫ ਦੀ ਮੰਗ ਨੂੰ ਲੈ ਕੇ ਪਿਛਲੇ 24 ਘੰਟਿਆਂ ਤੋਂ ਵੱਧ ਸਮੇਂ ਤੋਂ ਟੈਂਕੀ ‘ਤੇ ਚੜੇ ਕਰਮਜੀਤ ਸਿੰਘ ਅਤੇ ਪਰਮਜੀਤ ਸਿੰਘ ਦਾ ਕਹਿਣਾ ਕਿ ਉਹਨਾਂ ਦੇ ਦਾਦਾ ਬਚਨ ਸਿੰਘ ਦਾ ਦੇਸ਼ ਨੂੰ ਅਜਾਦ ਕਰਵਾਉਣ ਵਿੱਚ ਵੱਡਾ ਯੋਗਦਾਨ ਹੈ।ਜਿਸ ਕਾਰਨ ਉਹਨਾਂ ਨੂੰ ਤਾਮਰ ਪੱਤਰ, ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਮਿਲ ਚੁੱਕੇ ਹਨ, ਪ੍ਰੰਤੂ ਸੂਬਾ ਸਰਕਾਰ ਵੱਲੋਂ ਅੱਜ ਤੱਕ ਉਹਨਾਂ ਦੇ ਪਰਿਵਾਰ ਦਾ ਕੋਈ ਮਦਦ ਨਹੀਂ ਕੀਤੀ ਗਈ।ਜਿਸ ਕਾਰਨ ਉਹਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਉਹਨਾਂ ਮੰਗ ਕੀਤੀ ਕਿ ਉਹਨਾਂ ਦੇ ਪਰਿਵਾਰ ਦੀ ਆਰਥਿਕ ਮਦਦ ਦੇ ਨਾਲ-ਨਾਲ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਸਿਵਲ ਹਸਪਤਾਲ ਧੂਰੀ ਦਾ ਨਾਂ ਉਨਾਂ ਦੇ ਦਾਦਾ ਜੀ ਦੇ ਨਾਮ ‘ਤੇ ਰੱਖਿਆ ਜਾਵੇ। ਉਹਨਾਂ ਚੇਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਇਹ ਸੰਘਰਸ਼ ਇਸੇ ਤਰਾਂ ਜਾਰੀ ਰਹੇਗਾ।ਜ਼ਿਕਰਯੋਗ ਹੈ ਕਿ ਇਹ ਦੋਨੋਂ ਨੌਜਵਾਨ ਪਿਛਲੇ 24 ਘੰਟਿਆਂ ਤੋਂ ਵੱਧ ਸਮੇਂ ਤੋਂ ਭੁੱਖੇ-ਭਾਣੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਵਿੱਚ ਜੁੱਟੇ ਰਹੇ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media