Friday, March 27, 2026

ਜਿਲ੍ਹੇ ਵਿੱਚ ਸੋਮਵਾਰ ਨੂੰ ਆਈ 14 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ

ਜਿਲ੍ਹਾ ਪਠਾਨਕੋਟ ਵਿੱਚ ਕੁੱਲ 757 ਕਰੋਨਾ ਪਾਜ਼ਟਿਵ, 516 ਕਰੋਨਾ ਰਿਕਵਰ ਤੇ ਐਕਟਿਵ ਕੇਸ 224

ਪਠਾਨਕੋਟ, 17 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੋਮਵਾਰ ਨੂੰ 14 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਅਤੇ ਅੱਜ ਸਰਕਾਰ ਦੀ ਡਿਸਚਾਰਜ਼ ਪਾਲਿਸੀ ਦੇ ਅਧਾਰ ‘ਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ਤੇ 17 ਲੋਕਾਂ ਨੂੰ ਆਪਣੇ ਆਪਣੇ ਘਰ੍ਹਾਂ ਨੂੰ ਭੇਜਿਆ ਗਿਆ।
ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਲੋਕਾਂ ਨੂੰ ਲਗਾਤਾਰ ਮਿਸ਼ਨ ਫਤਿਹ ਅਧੀਨ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਮਾਸਕ ਪਾਓ, ਬਾਰ ਬਾਰ ਹੱਥਾਂ ਨੂੰ ਧੋਵੋ ਅਤੇ ਸਮਾਜਿਕ ਦੂਰੀ ਬਣਾ ਕੇ ਰੱਖੋ। ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਅਸੀਂ ਸੋਸਲ ਡਿਸਟੈਂਸ ਬਣਾ ਕੇ ਰੱਖੀਏ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਬਾਕੀ ਹਦਾਇਤਾਂ ਦੀ ਵੀ ਪਾਲਣਾ ਕਰੀਏ।
                 ਉਨ੍ਹਾਂ ਦੱਸਿਆ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਸੋਮਵਾਰ ਨੂੰ ਕੁੱਲ 757 ਕੇਸ ਕਰੋਨਾ ਪਾਜ਼ਟਿਵ ਹਨ।ਜਿਨ੍ਹਾਂ ਵਿੱਚੋਂ 516 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ਼ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 224 ਕੇਸ ਕਰੋਨਾ ਪਾਜੀਟਿਵ ਐਕਟਿਵ ਹਨ ਅਤੇ ਹੁਣ ਤੱਕ 17 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਅੱਜ ਜਿਨ੍ਹਾਂ 14 ਲੋਕਾਂ ਦੀ ਕਰੋਨਾ ਪਾਜੀਟਿਵ ਰਿਪੋਰਟ ਆਈ ਹੈ ਉਨ੍ਹਾਂ ਵਿੱਚੋਂ 1 ਪਿੰਡ ਨਪਵਾਲ, 3 ਆਰ.ਐਸ.ਡੀ ਕਲੋਨੀ ਸਾਹਪੁਰਕੰਡੀ, 1 ਸ਼ਰੀਫ ਚੱਕ, 1 ਹਾਊਸਿੰਗ ਬੋਰਡ ਕਲੋਨੀ ਅਤੇ 1 ਸੈਨਗੜ ਦਾ ਨਿਵਾਸੀ ਹੈ।ਇਸ ਤੋਂ ਇਲਾਵਾ 7 ਲੋਕ ਐਂਟੀਜਨ ਟੈਸਟ ਰਾਹੀਂ ਕਰੋਨਾ ਪਾਜ਼ਟਿਵ ਆਏ ਹਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …