Wednesday, February 25, 2026

ਮਿਸ਼ਨ ਫਤਿਹ ਤਹਿਤ ਕੋਵਿਡ-19 ਨੂੰ ਮਾਤ ਦੇ ਕੇ ਘਰਾਂ ਨੂੰ ਪਰਤੇ 56 ਹੋਰ ਮਰੀਜ਼

ਅੱਜ ਮਿਲੇ 47 ਹੋਰ ਪਾਜਿਟਿਵ ਕੇਸ ਅਤੇ 2 ਵਿਅਕਤੀਆਂ ਦੀ ਹੋਈ ਮੌਤ

ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ 56 ਹੋਰ ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।ਅੱਜ ਜਿਲੇ ਵਿੱਚ 47 ਕੇਸ ਹੋਰ ਪਾਜਿਟਿਵ ਮਰੀਜ਼ ਪਾਏ ਗਏ ਹਨ ਅਤੇ 2 ਵਿਅਕਤੀਆਂ ਦੀ ਮੌਤ ਹੋਈ ਹੈ।
                  ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਜਿਲ੍ਹੇ ਅੰਦਰ ਕਰੋਨਾ ਮਰੀਜ਼ਾਂ ਦੀ ਗਿਣਤੀ ਵਧਣ ਦਾ ਕਾਰਨ ਲੋਕਾਂ ਦੁਆਰਾ ਲਾਪਰਵਾਹੀ ਵਰਤਣਾ ਹੈ।ਉਨ੍ਹਾਂ ਕਿਹਾ ਕਿ ਲੋਕ ਬਿਨਾਂ ਮਾਸਕ ਘਰੋਂ ਬਾਹਰ ਨਿਕਲ ਰਹੇ ਹਨ, ਜੋ ਕਿ ਉਨ੍ਹਾਂ ਲਈ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਘਾਤਕ ਸਾਬਤ ਹੋ ਸਕਦਾ ਹੈ।ਉਨਾਂ ਦੱਸਿਆ ਕਿ ਕੋਵਿਡ 19 ਦੇ ਟੈਸਟ ਲਈ ਡਾਕਟਰ ਦੀ ਪਰਚੀ ਦੀ ਕੋਈ ਜਰੂਰਤ ਨਹੀਂ ਹੈ ਅਤੇ ਲੋਕ ਕਿਸੇ ਵੀ ਸਰਕਾਰੀ ਕੇਂਦਰ ਵਿੱਚ ਜਾ ਕੇ ਆਪਣਾ ਮੁਫ਼ਤ ਕੋਵਿਡ 19 ਦਾ ਟੇਸਟ ਕਰਵਾ ਸਕਦੇ ਹਨ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਵਿਡ 19 ਦਾ ਟੈਸਟ ਜਰੂਰ ਕਰਵਾਉਣ ਤਾਂ ਜੋ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਕਰੋਨਾ ਦੀ ਲੜੀ ਨੂੰ ਤੋੜਿਆ ਜਾ ਸਕੇ।ਉਨ੍ਹਾਂ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਇਆ ਜਾਵੇ।ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ ਦੀ ਲੋੜ ਹੈ।
            ਉਨਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ 511 ਐਕਟਿਵ ਕੇਸ ਹਨ ਅਤੇ ਹੁਣ ਤੱਕ 2273 ਜਣੇ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।ਸਿਵਲ ਸਰਜਨ ਨੇ ਕਿਹਾ ਕਿ ਵਿਅਕਤੀ ਆਪਣੀ ਦ੍ਰਿੜ ਇੱਛਾ ਨਾਲ ਕਰੋਨਾ ਮਹਾਮਾਰੀ ‘ਤੇ ਜਿੱਤ ਪਾ ਸਕਦਾ ਹੈ। ਉਨਾਂ ਕਿਹਾ ਕਿ ਇਸ ਮਹਾਮਾਰੀ ਤੋਂ ਘਬਰਾਉਣ ਦੀ ਲੋੜ ਨਹੀ ਕੇਵਲ ਸਿਹਤ ਵਿਭਾਗ ਵਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਕੇ ਅਸੀਂ ਇਸ ‘ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …