ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ) – ਸਰਕਾਰ ਵੱਲੋਂ ਪ੍ਰਸਾਸ਼ਨ ਅਤੇ ਸਾਂਝ ਕੇਂਦਰਾਂ ਦੀਆਂ ਪੰਜ ਮਹੱਤਵਪੂਰਨ ਸੇਵਾਵਾਂ ਨੂੰ ਹੁਣ ਸੇਵਾ ਕੇਂਦਰਾਂ ਨਾਲ ਜੋੜ ਦਿੱਤਾ ਗਿਆ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਹੁਣ ਮੋਬਾਇਲ, ਪਾਸਪੋਰਟ ਅਤੇ ਦਸਤਾਵੇਜ਼ ਆਦਿ ਗਵਾਚਣ ਦੀਆਂ ਸ਼ਿਕਾਇਤਾਂ ਸੇਵਾ ਕੇਂਦਰਾਂ ‘ਚ ਦਰਜ਼ ਕਰਵਾਈਆਂ ਜਾ ਸਕਦੀਆਂ ਹਨ।ਇਸ ਨਾਲ ਹੁਣ ਲੋਕਾਂ ਨੂੰ ਪੁਲਿਸ ਥਾਣਿਆਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਅਤੇ ਉਨ੍ਹਾਂ ਦਾ ਕੰਮ ਜਲਦ ਹੋ ਸਕੇਗਾ।ਇਸ ਤੋਂ ਇਲਾਵਾ ਅਸਲਾ ਲਾਇਸੰਸ ਰੱਦ ਕਰਵਾਉਣ ਲਈ ਵੀ ਸੇਵਾ ਕੇਂਦਰਾਂ ਵਿਚ ਅਪਲਾਈ ਕੀਤਾ ਜਾ ਸਕੇਗਾ ਅਤੇ ਸਟਰੀਟ ਵੈਂਡਰਾਂ ਦੀ ਰਜਿਸਟ੍ਰੇਸ਼ਨ ਵੀ ਸੇਵਾ ਕੇਂਦਰਾਂ ਰਾਹੀਂ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਹ ਸੇਵਾਵਾਂ ਸੇਵਾ ਕੇਂਦਰਾਂ ਵਿਚ ਸ਼ੁਰੂ ਹੋਣ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।
Check Also
ਪੂਰੇ ਸਮੈਸਟਰ ਦੌਰਾਨ ਵੱਧ ਹਾਜ਼ਰੀਆਂ ਲਗਾਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ
ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਅਕਸਰ ਹੀ ਦੇਖਿਆ ਗਿਆ ਹੈ ਕਿ ਸਕੂਲ, ਕਾਲਜ ਪ੍ਰਬੰਧਕਾਂ …