ਲੌਂਗੋਵਾਲ, 22 ਅਗਸਤ (ਜਗਸੀਰ ਲੌਂਗੋਵਾਲ) – ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਜ਼ਿਲ੍ਹਾ ਸੰਗਰੂਰ ਵਿਖੇ 11ਵੀਂ ਸ਼੍ਰੇਣੀ ਵਿਚ ਖਾਲੀ ਪਈਆਂ ਸੀਟਾਂ ਲਈ
ਦਾਖ਼ਲਾ ਪ੍ਰਕਿਰਿਆ ਆਰੰਭ ਹੋ ਗਈ ਹੈ।ਪ੍ਰਿੰਸੀਪਲ ਸੁਧਾ ਸ਼ਰਮਾ ਨੇ ਦੱਸਿਆ ਕਿ ਇਹ ਦਾਖਲੇ ਆਨਲਾਈਨ ਪ੍ਰਣਾਲੀ ਰਾਹੀਂ ਹੋਣਗੇ।ਦਾਖਲੇ ਦੀ ਅੰਤਿਮ ਮਿਤੀ 31 ਅਗਸਤ ਰੱਖੀ ਗਈ ਹੈ। ਵਿਦਿਆਰਥੀ ਨੇ ਸੰਗਰੂਰ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ, ਅਰਧ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਤੋਂ ਸੈਸ਼ਨ 2019-2020 ਦੌਰਾਨ ਦਸਵੀਂ ਸ਼੍ਰੇਣੀ ਪਾਸ ਕੀਤੀ ਹੋਵੇ ਅਤੇ ਉਸ ਦੀ ਜਨਮ ਮਿਤੀ 1 ਜੂਨ 2002 ਤੋਂ 31 ਮਈ 2006 ਦੇ ਦਰਮਿਆਨ ਹੋਣੀ ਚਾਹੀਦੀ ਹੈ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media