Tuesday, November 24, 2026

ਵੱਖ-ਵੱਖ ਸਥਾਨਾਂ ‘ਤੇ ਚਲਾਇਆ ਜਾ ਰਿਹਾ ਹੈ ਕੋਰਡਨ ਐਂਡ ਸਰਚ ਓਪਰੇਸ਼ਨ – ਐਸ.ਐਸ.ਪੀ ਦਿਹਾਤੀ

ਜੰਡਿਆਲਾ ਗੁਰੂ, 22 ਅਗਸਤ (ਹਰਿੰਦਰ ਪਾਲ ਸਿੰਘ) – ਅੰਮ੍ਰਿਤਸਰ ਦਿਹਾਤੀ ਵਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਨੂੰ ਕਾਮਯਾਬ ਕਰਨ ਅਤੇ ਨਜਾਇਜ਼ ਸ਼ਰਾਬ ਦੇ ਇਸ ਧੰਧੇ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਅੰਮ੍ਰਿਤਸਰ ਦਿਹਾਤੀ ਦੇ ਵੱਖ-ਵੱਖ ਸਥਾਨਾ ‘ਤੇ ਕੋਰਡਨ ਐਂਡ ਸਰਚ ਓਪਰੇਸ਼ਨ ਚਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ਜਿਸ ਦਾ ਮੁੱਖ ਮਕਸਦ ਨਜਾਇਜ਼ ਸ਼ਰਾਬ ਦੇ ਇਸ ਧੰਦੇ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਹੈ।ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਧਰੁਵ ਧਹੀਆ ਵਲੋਂ ਇਸ ਓਪਰੇਸ਼ਨ ਦੀ ਦੇਖ-ਰੇਖ ਸ਼ੈਲੇਂਦਰਾ ਸਿੰਘ ਐਸ.ਪੀ ਪੀ.ਬੀ.ਆਈ ਜੀ ਨੂੰ ਦਿੱਤੀ ਗਈ।ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਵੱਖ-ਵੱਖ ਥਾਣਿਆਂ ਦੇ ਇਲਾਕਿਆਂ ਵਿੱਚ ਚੱਲੇ ਇਸ ਓਪਰੇਸ਼ਨ ਨੂੰ ਪੂਰੀ ਤਰ੍ਹਾਂ ਕਾਮਯਾਬ ਕਰਨ ਲਈ ਐਸ.ਪੀ ਪੀ.ਬੀ.ਆਈ ਤੋਂ ਇਲਾਵਾ ਓਂਕਾਰ ਸਿੰਘ ਡੀ.ਐਸ.ਪੀ ਮਜੀਠਾ, ਹਰੀਸ਼ ਬਹਿਲ ਡੀ.ਐਸ.ਪੀ ਅਟਾਰੀ, ਹਰਕ੍ਰਿਸ਼ਨ ਸਿੰਘ ਡੀ.ਐਸ.ਪੀ ਬਾਬਾ ਬਕਾਲਾ, ਸੁਖਵਿੰਦਰਪਾਲ ਸਿੰਘ ਡੀ.ਐਸ.ਪੀ ਜੰਡਿਆਲਾ ਗੁਰੂ ਅਤੇ ਭਾਰੀ ਪੁਲਿਸ ਬਲ ਨੂੰ ਤਾਇਨਾਤ ਕੀਤਾ ਗਿਆ।ਐਸ.ਪੀ ਪੀ.ਬੀ.ਆਈ ਜੀ ਦੀ ਅਗਵਾਈ ਵਿੱਚ ਇਹ ਓਪਰੇਸ਼ਨ ਕਾਫੀ ਕਾਮਯਾਬ ਰਿਹਾ ਅਤੇ ਵੱਖ-ਵੱਖ ਸਥਾਨਾਂ ਤੋਂ ਬਰਾਮਦਗੀ ਕੀਤੀ ਗਈ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …