ਕਪੂਰਥਲਾ, 22 ਅਗਸਤ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਕਿਹਾ ਕਿ ਜਿਲ੍ਹੇ ਵਿੱਚ ਕੋਵਿਡ ਦੇ ਕੇਸਾਂ ਦੀ ਲਗਾਤਾਰ ਵੱਧ ਰਹੀ
ਗਿਣਤੀ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ।ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿਲੇ ਵਿੱਚ ਕੋਵਿਡ-19 ਦੀ ਜਲਦੀ ਪਛਾਣ ਲਈ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕ ਅਫਵਾਹਾਂ ਤੋਂ ਗੁਰੇਜ਼ ਕਰਨ ਅਤੇ ਬਿਮਾਰੀ ਦੇ ਲੱਛਣ ਦਿਖਾਈ ਦੇਣ `ਤੇ ਤੁਰੰਤ ਡਾਕਟਰ ਨਾਲ ਸੰਪਰਕ ਯਕੀਨੀ ਬਣਾਉਣ ਤਾਂ ਜੋ ਲੋਕਾਂ ਦੀ ਕੀਮਤੀ ਜਾਨਾਂ ਬਚਾਈਆਂ ਜਾ ਸਕਣ।ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਲੋਕਾਂ ਦੀ ਇੱਛਾ ਅਨੁਸਾਰ ਉਨਾਂ ਨੂੰ ਪੂਰੀ ਦੇਖ ਰੇਖ ਤਹਿਤ ਘਰੇ ਇਕਾਂਤਵਾਸ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਪੂਰਥਲਾ ਜਿਲੇ ਵਿੱਚ ਰੋਜ਼ਾਨਾ 700 ਟੈਸਟ ਕੀਤੇ ਜਾ ਰਹੇ ਹਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media