Monday, April 13, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਇਨਾਮ ਵੰਡ ਸਮਾਗਮ

PPN18101424

ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਜੀ ਦੀ ਅਗਵਾਈ ਹੇਠ ਪ੍ਰਾਇਮਰੀ ਸੈਕਸ਼ਨ ਵੱਲੋਂ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਸਮਾਰੋਹ ਵਿੱਚ ਡਾ: ਮਹਿਲ ਸਿੰਘ ਪ੍ਰਿੰਸੀਪਲ ਖਾਲਸਾ ਕਾਲਜ ਅੰਮ੍ਰਿਤਸਰ ਨੇ ਮੁੱਖ ਮਹਿਮਾਨ ਅਤੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸ. ਚਰਨਜੀਤ ਸਿੰਘ ਚੱਢਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੇ ਮੈਂਬਰ ਇੰਚਾਰਜ ਸ. ਹਰਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ।ਇਸ ਮੌਕੇ ਬੱਚਿਆਂ ਵੱਲੋਂ ਇੱਕ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਗਾਇਨ ਅਤੇ ਬੱਚਿਆਂ ਵੱਲੋਂ ਸਵਾਗਤੀ ਗੀਤ ਦੁਆਰਾ ਕੀਤਾ ਗਿਆ।ਪੂਰੇ ਭਾਰਤ ਵਿੱਚ ਚੱਲ ਰਹੀ ਸਫ਼ਾਈ ਮੁਹਿੰਮ ਨਾਲ ਸੰਬੰਧਤ ਬੱਚਿਆਂ ਨੂੰ ਜਾਗਰੁਕ ਕਰਦਾ ਲਘੂ ਨਾਟਕ ‘ਵਧੀਆ ਦਿਨ ਆਉਣ ਵਾਲੇ ਨੇ’ ਹਰ ਇੱਕ ਦੀ ਖਿੱਚ ਦਾ ਕੇਂਦਰ ਬਣਿਆ।ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਪੰਜਾਬੀ ਗੀਤ ਗਾ ਕੇ ਸਭ ਦਾ ਮਨ ਮੋਹ ਲਿਆ।ਏਕਤਾ ਭਾਵ ਨੂੰ ਦਰਸਾਉਂਦਾ ਨਾਚ ਸਭ ਨੂੰ ਬਹੁਤ ਪਸੰਦ ਆਇਆ।

ਮੁਖ ਮਹਿਮਾਨ ਡਾ: ਮਹਿਲ ਸਿੰਘ ਜੀ ਨੇ ਇਸ ਪ੍ਰੋਗਰਾਮ ਦੀ ਪ੍ਰਸੰਸਾ ਕਰਦੇ ਹੋਏ ਬ’ਚਿਆਂ ਨੂੰ ਵਧਾਈ ਦਿਤੀ ਅਤੇ ਚੱਲ ਰਹੇ ਸਫਾਈ ਅਭਿਆਨ ਨੂੰ ਸਫ਼ਲ ਬਨਾਉਣ ਲਈ ਬੱਚਿਆਂ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਆ।ਉਹਨਾਂ ਨੇ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਵੱਲੋਂ ਕੀਤੀਆਂ ਗਈਆਂ ਸੇਵਾਵਾਂ ਦੀ ਪ੍ਰਸੰਸਾ ਕੀਤੀ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ ਨੇ ਵੀ ਬਚਿਆਂ ਵੱਲੋਂ ਪੇਸ਼ ਕੀਤੇ ਪ੍ਰੋਗਰਾਮ ਦੀ ਬਹੁਤ ਸ਼ਲਾਘਾ ਕੀਤੀ।ਉਹਨਾਂ ਕਿਹਾ ਕਿ ਸਕੂਲ ਬੱਚਿਆਂ ਲਈ ਸਿੱਖਿਆ ਪ੍ਰਣਾਲੀ ਦੀਆਂ ਆਧੁਨਿਕ ਤਕਨੀਕਾਂ ਅਪਣਾਉਂਦਾ ਆ ਰਿਹਾ ਹੈ ਤੇ ਅੱਗੇ ਵੀ ਅਪਣਾਏਗਾ।ਇਸ ਮੌਕੇ ਮੁੱਖ ਮਹਿਮਾਨ ਡਾ: ਮਹਿਲ ਸਿੰਘ, ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ. ਚਰਨਜੀਤ ਸਿੰਘ ਚੱਢਾ, ਸ. ਹਰਮਿੰਦਰ ਸਿੰਘ, ਸ. ਪ੍ਰਿਤਪਾਲ ਸਿੰਘ ਸੇਠੀ, ਡਾ: ਧਰਮਵੀਰ ਸਿੰਘ ਅਤੇ ਸੁਪਰਵਾਈਜ਼ਰ ਸ਼੍ਰੀਮਤੀ ਮੰਜੂ ਸਪਰਾ ਵੱਲੋਂ ਜਮਾਤ ਵਿਵਿੱਚ ਅਵੱਲ ਆਉਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ ਗਏ।ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਮੁਖ ਮਹਿਮਨਾ ਡਾ: ਮਹਿਲ ਸਿੰਘ ਅਤੇ ਵਿਸ਼ੇਸ਼ ਮਹਿਮਾਨ ਸ. ਚਰਨਜੀਤ ਸਿੰਘ ਚੱਢਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਸ. ਪ੍ਰਿਤਪਾਲ ਸਿੰਘ ਸੇਠੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਪ੍ਰੋਗਰਾਮ ਵਿੱਚ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਸੁਪਰਵਾਈਜ਼ਰ ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਅਧਿਆਪਕ ਸਾਹਿਬਾਨ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾੁਪਿਤਾ ਸ਼ਾਮਲ ਹੋਏ।

Check Also

ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …

Leave a Reply