ਲੌਂਗੋਵਾਲ, 24 ਅਗਸਤ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦਸ਼ਾਂ ‘ਤੇ ਬਲਾਕ
ਫਤਿਹਗੜ੍ਹ ਪੰਜਗਰਾਈਆਂ ਦੇ ਪਿੰਡ ਗੁਰਬਖਸ਼ਪੁਰਾ ਅਤੇ ਆਦਮਪਾਲ ਵਿਖੇ ਕੋਵਿਡ -19 ਦੇ ਨਮੂਨੇ ਲਏ ਗਏ।
ਸੀਨੀਅਰ ਮੈਡੀਕਲ ਅਫਸਰ ਡਾ. ਗੀਤਾ ਨੇ ਪਿੰਡ ਵਾਸੀਆ ਨੂੰ ਸੈਂਪਲਿੰਗ ਲੈਣ ਆਈਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਕੋਰੋਨਾ ਦੀ ਸੈਪਲਿੰਗ ਵੇਲੇ ਘਬਰਾਉਣ ਦੀ ਲੋੜ ਨਹੀ, ਬਲਕਿ ਆਪਣੇ ਆਲੇ ਦੁਆਲੇ ਕਿਸੇ ਨੂੰ ਖਾਂਸੀ, ਜੁਕਾਮ, ਹਲਕਾ ਬੁਖਾਰ, ਸਿਰ ਦਰਦ ਆਦਿ ਦੇ ਲੱਛਣ ਹੋਣ ਦੀ ਸੂਰਤ ‘ਚ ਤੁਰੰਤ ਨੇੜਲੇ ਸਿਹਤ ਕੇਂਦਰ ਤੋਂ ਜਾਂਚ ਕਰਵਾਉਣ ਦੀ ਅਪੀਲ ਕੀਤੀ।
ਬਲਾਕ ਐਜੂਕੇਟਰ ਜਸਪਾਲ ਸਿੰਘ ਨੇ ਦੱਸਿਆ ਕਿ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾ ਦੀ ਅਗਵਾਈ ਹੇਠ ਬਲਾਕ ਦੇ ਪਿੰਡ ਗੁਰਬਖਸ਼ਪੁਰਾ ਤੇ ਆਦਮਪਾਲ ਵਿਖੇ ਮਿਸ਼ਨ ਫਤਿਹ ਮੁਹਿੰਮ ਤਹਿਤ ਕੋਵਿਡ-19 ਦੇ ਨਮੂਨੇ ਲਏ ਗਏ।ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੈਸਟ ਅਤੇ ਇਲਾਜ਼ ਦੀਆਂ ਸੇਵਾਵਾਂ ਮੁਫਤ ਦਿੱਤੀਆ ਜਾ ਰਹੀਆ ਹਨ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਇਸ ਦੌਰਾਨ ਲੋਕਾਂ ਨੂੰ ਮਾਸਕ ਪਾਉਣ, ਵਾਰ ਵਾਰ ਹੱਥਾਂ ਦੀ ਸਫਾਈ ਕਰਨ ਅਤੇ ਸਮਾਜਿਕ ਦੂਰੀ ਦਾ ਵਿਸ਼ੇਸ਼ ਖਿਆਲ ਰੱਖਣ ਲਈ ਜਾਗਰੂਕ ਕੀਤਾ।
ਇਸ ਮੌਕੇ ਸਿਹਤ ਇੰਸਪੈਕਟਰ ਗੁਰਮੀਤ ਸਿੰਘ, ਨਿਰਭੈ ਸਿੰਘ, ਡਾ. ਸ਼ਹਿਨਾਜ, ਡਾ. ਨੇਹਾ, ਰਾਜੇਸ਼ ਰਿਖੀ, ਮੁਹੰਮਦ ਇਲਾਇਸ, ਸੀ.ਐਚ.ਓ ਸੰਦੀਪ ਕੌਰ, ਰਫਾਨ ਖਾਨ ਅਤੇ ਸੱਜਣ ਸਿੰਘ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media