Sunday, October 11, 2026

ਮਿਸ਼ਨ ਫਤਹਿ ਤਹਿਤ ਪਿੰਡ ਬੋਪੁਰ ‘ਚ ਕੋਵਿਡ 19 ਦੇ 100 ਨਮੂਨੇ ਲਏ

ਲੌਂਗੋਵਾਲ, 24 ਅਗਸਤ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਅਤੇ ਸਿਵਲ ਸਰਜਨ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ ਮਿਸ਼ਨ ਫਤਹਿ ਤਹਿਤ ਪਿੰਡ ਬੋਪੁਰ ਵਿਖੇ ਕੋਵਿਡ-19 ਦੇ ਨਮੂਨੇ ਲੈਣ ਲਈ ਕੈਂਪ ਲਗਾ ਕੇ 100 ਸੈਂਪਲ ਲਏ ਗਏ।
               ਆਈ.ਈ.ਸੀ /ਬੀ.ਸੀ.ਸੀ ਹਰਦੀਪ ਜ਼ਿੰਦਲ ਨੇ ਦੱਸਿਆ ਕਿ ਕੈਂਪ ਦੌਰਾਨ ਸੈਂਪਲਿੰਗ ਮੌਕੇ ਲੋਕਾਂ ਨੂੰ ਕੋਵਿਡ-19 ਦੇ ਬਚਾਅ ਅਤੇ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਹਰੇਕ ਵਿਅਕਤੀ ਨੂੰ ਹੱਥਾਂ ਦੀ ਸਫ਼ਾਈ ਅਤੇ ਮਾਸਕ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ।
             ਉਨ੍ਹਾਂ ਦੱਸਿਆ ਕਿ ਸਾਵਧਾਨੀਆਂ ਨਾਲ ਹੀ ਕੋਰੋਨਾ ਨੂੰ ਹਰਾਇਆ ਜਾ ਸਕਦਾ ਹੈ, ਜਿਸ ਦੇ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ।ਸਿਹਤ ਵਿਭਾਗ ਵਲੋਂ ਪਿੰਡ ਪੱਧਰ ਤੇ ਲਗਾਏ ਜਾ ਰਹੇ ਸੈਂਪਲਿੰਗ ਦਾ ਮੰਤਵ ਕੋਰੋਨਾ ਦੇ ਫੈਲਾਅ ਨੂੰ ਰੋਕਣਾ ਹੈ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …