ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿੰਘ) – ਲੈਫ. ਕਰਨਲ ਸਤਬੀਰ ਸਿੰਘ ਵੜੈਚ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਵਲੋਂ ਦਿੱਤੀ
ਜਾਣਕਾਰੀ ਅਨੁਸਾਰ ਇਸ ਦਫਤਰ ਵਿਖੇ ਚਲਾਏ ਜਾ ਰਹੇ ਸੈਨਿਕ ਵੋਕੇਸ਼ਨਲ ਟੇ੍ਰਨਿੰਗ ਸੈਂਟਰ ਵਿਖੇ ਫੌਜੀਆਂ, ਸਾਬਕਾ ਫੌਜੀਆਂ ਦੇ ਆਸ਼ਰਿਤਾ ਅਤੇ ਸਿਵਿਲ ਵਿਦਿਆਰਥੀਆਂ ਲਈ ਆਈਲੈਟਸ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।ਇਹ ਕਲਾਸਾਂ ਸਰਕਾਰ ਵਲੋਂ ਘੱਟ ਤੋਂ ਘੱਟ ਫੀਸਾਂ ‘ਤੇ ਚਲਾਇਆ ਜਾ ਰਹੀਆਂ ਹਨ।ਜਿਸ ਵਿੱਚ ਸਾਬਕਾ ਫੌਜੀਆਂ ਲਈ 5000/- ਰੁਪਏ, ਸਾਬਕਾ ਫੌਜੀਆਂ ਦੇ ਆਸ਼ਰਿਤਾ ਲਈ 5500/- ਰੁ. ਅਤੇ ਸਿਵਲੀਅਨ ਵਿਦਿਆਰਥੀਆਂ ਲਈ 6000/- ਰੁ. ਫੀਸ ਰੱਖੀ ਗਈ ਹੈ।
ਇਸੇ ਤਰਾਂ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਲੋਜੀ ਵਿੱਚ ਕੰਪਿਊਟਰ ਕੋਰਸਾਂ ਦੇ ਨਵੇਂ ਸੈਸ਼ਨ 2020-21 ਦੀ ਰਜਿਸਟ੍ਰੇਸ਼ਨ ਵੀ ਸ਼ੁਰੂ ਹੈ।ਜਿਸ ਵਿੱਚ ਬੀ.ਐਸ.ਸੀ ਆਈ.ਟੀ, ਐਮ.ਐਸ.ਸੀ ਆਈ.ਟੀ ਅਤੇ ਪੀ.ਜੀ.ਡੀ.ਸੀ.ਏ ਦੇ ਕੋਰਸ ਸ਼ਾਮਿਲ ਹਨ।ਇਹਨਾਂ ਕੋਰਸਾਂ ਵਿੱਚ ਦਾਖਲੇ ਦੇ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਅੰਮ੍ਰਿਤਸਰ ਆ ਕੇ ਜਾਂ ਦਫਤਰ ਨਾਲ ਫੋਨ ਨੰਬਰ 01832212103, 9888684259, 8427050174 ‘ਤੇ ਸੰਪਰਕ ਕਰ ਸਕਦੇ ਹਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media