ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ 24 ਤੋਂ 30 ਸਤੰਬਰ ਤੱਕ ਰਾਜ ਪੱਧਰੀ ਰੋਜਗਾਰ ਮੇਲਿਆਂ
ਦਾ ਆਯੋਜਨ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਇਸ ਮੈਗਾ ਰੋਜਗਾਰ ਮੇਲੇ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਾਰਥੀਆਂ ਨੂੰ www.pgrkam.com ਪੋਰਟਲ ‘ਤੇ ਰਜਿਸਟਰੇਸ਼ਨ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ।ਜੋ ਪ੍ਰਾਰਥੀ ਮੈਗਾ ਰੋਜਗਾਰ ਮੇਲੇ ਵਿਚ ਭਾਗ ਲੈਣਾ ਚਾਹੰਦੇ ਹਨ, ਉਹ ਅਪਣੇ ਪੱਧਰ ‘ਤੇ ਜਾਂ ਪਿੰਡਾਂ ਵਿੱਚ ਖੋਹਲੇ ਗਏ ਕਾਮਨ ਸਰਵਿਸ ਸੈਂਟਰ ਵਿਖੇ ਜਾ ਕੇ ਨਾਮ ਰਜਿਸਟਰ ਕਰਵਾ ਸਕਦੇ ਹਨ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਗਾ ਰੋਜਗਾਰ ਮੇਲੇ ਵਿਚ ਭਾਗ ਲੈਣ ਵਾਲੇ ਪ੍ਰਾਰਥੀ 28 ਅਗਸਤ ਤੋਂ 15 ਸਤੰਬਰ 2020 ਤੱਕ ਰਜਿਸ਼ਟਰੇਸ਼ਨ ਕਰਵਾ ਸਕਦੇ ਹਨ।ਰੋਜਗਾਰ ਮੇਲਿਆਂ ਨੂੰ ਸਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਆਨਲਾਈਨ ਇੰਟਰਵਿਊ ਵੀ ਕਰਵਾਈਆਂ ਜਾਣਗੀਆਂ । ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਈ-ਮੇਲ ਆਈ.ਡੀ. dbeeptkhelpline@gmail.com ‘ਤੇ ਜਾਂ ਹੈਲਪਲਾਈਨ ਨੰ.7657825214 ‘ਤੇ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।
ਜਿਲ੍ਹਾ ਰੋਜਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਪਠਾਨਕੋਟ ਗੁਰਮੇਲ ਸਿੰਘ ਨੇ ਪਠਾਨਕੋਟ ਜਿਲ੍ਹੇ ਦੇ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਬੇਰੋਜਗਾਰ ਪ੍ਰਾਰਥੀ ਜਿਆਦਾ ਤੋਂ ਜਿਆਦਾ ਪੋਰਟਲ ‘ਤੇ ਰਜਿਸ਼ਟਰ ਹੋ ਕੇ ਰੋਜਗਾਰ ਮੇਲੇ ਵਿਚ ਭਾਗ ਲੈਣ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media