Sunday, October 25, 2026

ਵਿਦਿਅਕ ਮੁਕਾਬਲਿਆਂ ‘ਚ ਕਵਿਤਾ ਉਚਾਰਨ ਮੁਕਾਬਲੇ ਦੇ ਜਿਲ੍ਹਾ ਪੱਧਰੀ ਨਤੀਜੇ ਐਲਾਨੇ

ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਕਵਿਤਾ ਉਚਾਰਨ ਪ੍ਰਤੀਯੋਗਤਾ ਦੇ ਜ਼ਿਲ੍ਹਾ ਪੱਧਰ ਦੇ ਨਤੀਜੇ ਐਲਾਨ ਦਿੱਤੇ ਗਏ ਹਨ।
                  ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲ ਰਹੇ ਕਵਿਤਾ ਮੁਕਾਬਲਿਆਂ ਵਿੱਚ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਉਸਤਤ, ਸੰਦੇਸ਼, ਕੁਰਬਾਨੀ ਤੇ ਫਲਸਫੇ ਨਾਲ ਸਬੰਧਤ ਕਵਿਤਾਵਾਂ ਦਾ ਉਚਾਰਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।
ਜਿਲ੍ਹਾ ਸਿੱਖਿਆ ਅਫਸਰ (ਸੈ.), ਜਗਜੀਤ ਸਿੰਘ ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.) ਬਲਦੇਵ ਰਾਜ ਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਸੈਕੰਡਰੀ ਵਰਗ ਦੇ ਜਿਲ੍ਹਾ ਪੱਧਰੀ ਕਵਿਤਾ ਮੁਕਾਬਲੇ ‘ਚ ਕ੍ਰਿਤਿਕਾ ਸਲਾਰੀਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰੋਟਾ, ਬਲਾਕ ਪਠਾਨਕੋਟ-1 ਦੀ ਵਿਦਿਆਰਥਣ ਨੇ ਪਹਿਲਾ, ਮਨੀਸ਼ਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਿਆਲਾ ਨੇ ਦੂਸਰਾ, ਖੁਸ਼ਬੂ ਕੁੰਡਲ ਸਰਕਾਰੀ ਹਾਈ ਸਕੂਲ ਫਤਿਹਪੁਰ ਬਲਾਕ ਬਮਿਆਲ ਨੇ ਤੀਸਰਾ, ਸੰਜਨਾ ਸਲਾਰੀਆ ਸਰਕਾਰੀ ਹਾਈ ਸਕੂਲ ਰਾਜਪੁਰਾ ਬਲਾਕ ਪਠਾਨਕੋਟ-2 ਨੇ ਚੌਥਾ ਅਤੇ ਸੁਖਜੀਤ ਸਿੰਘ ਨੇ ਜਿਲ੍ਹੇ ਵਿਚੋਂ ਪੰਜਵਾਂ ਸਥਾਨ ਹਾਸਲ ਕੀਤਾ ਹੈ।ਮਿਡਲ ਵਿੰਗ ਦੇ ਮੁਕਾਬਲੇ ‘ਚ ਕਨਿਕਾ ਸਰਕਾਰੀ ਮਿਡਲ ਸਕੂਲ ਪੰਗਤੋਲੀ, ਬਲਾਕ ਧਾਰ-2 ਦੀ ਵਿਦਿਆਰਥਣ ਨੇ ਪਹਿਲਾ, ਅਭਿਸ਼ੇਕ ਕੁਮਾਰ ਸਰਕਾਰੀ ਹਾਈ ਸਕੂਲ ਸਾਹਪੁਰਕੰਡੀ ਬਲਾਕ ਧਾਰ-1 ਨੇ ਦੂਸਰਾ, ਰੂਬੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਾਨੰਦ ਬਲਾਕ ਪਠਾਨਕੋਟ-1 ਨੇ ਤੀਸਰਾ, ਡੋਲੀ ਸਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ, ਬਲਾਕ ਪਠਾਨਕੋਟ-3 ਨੇ ਚੌਥਾ ਅਤੇ ਦੀਆ ਸਮਾਰਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ ਬਲਾਕ ਪਠਾਨਕੋਟ-2 ਨੇ ਜਿਲ੍ਹੇ ਵਿਚੋਂ ਪੰਜਵਾਂ ਸਥਾਨ ਹਾਸਲ ਕੀਤਾ ਹੈ।
                ਇਸੇ ਤਰ੍ਹਾਂ ਪ੍ਰਾਇਮਰੀ ਵਰਗ ਦੇ ਮੁਕਾਬਲੇ ‘ਚ ਸਰਕਾਰੀ ਪ੍ਰਾਇਮਰੀ ਸਕੂਲ ਥਰਿਆਲ ਬਲਾਕ ਧਾਰ-2 ਦੀ ਵਿਦਿਆਰਥਣ ਕ੍ਰਿਸਕਾ ਨੇ ਜਿਲ੍ਹੇ ਵਿੱਚੋਂ ਪਹਿਲਾ, ਸਰਕਾਰੀ ਪ੍ਰਾਇਮਰੀ ਸਕੂਲ ਪੰਜੂਪੁਰ, ਬਲਾਕ ਪਠਾਨਕੋਟ-1 ਦੇ ਵਿਦਿਆਰਥੀ ਲਕਸ਼ ਨੇ ਜਿਲ੍ਹੇ ਵਿੱਚੋਂ ਦੂਜਾ ਸਥਾਨ, ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਬਲਾਕ ਪਠਾਨਕੋਟ-3 ਦੀ ਵਿਦਿਆਰਥਣ ਵੀਨੂ ਨੇ ਜਿਲ੍ਹੇ ਵਿੱਚੋਂ ਤੀਜਾ, ਸਰਕਾਰੀ ਪ੍ਰਾਇਮਰੀ ਸਕੂਲ ਨਗਰੋਟਾ ਬਲਾਕ ਧਾਰ-2 ਦੇ ਵਿਦਿਆਰਥੀ ਰਿਤਿਕ ਕੁਮਾਰ ਨੇ ਜਿਲ੍ਹੇ ਵਿਚੋਂ ਚੌਥਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨਰੋਟ ਮੈਹਿਰ ਬਲਾਕ ਪਠਾਨਕੋਟ-2 ਦੀ ਪ੍ਰੀਤੀ ਨੇ ਜਿਲ੍ਹੇ ਵਿਚੋਂ ਪੰਜਵਾਂ ਸਥਾਨ ਹਾਸਲ ਕੀਤਾ ਹੈ।
ਉਪ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਸਿੱਖਿਆ ਰਾਜੇਸ਼ਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਨੇ ਦੱਸਿਆ ਕਿ ਇੰਨ੍ਹਾਂ ਮੁਕਾਬਲਿਆਂ ਦੇ ਸੰਚਾਲਨ ‘ਚ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਦਾ ਵਡਮੁੱਲਾ ਸਹਿਯੋਗ ਰਿਹਾ ਹੈ।
                     ਇਸ ਮੌਕੇ ਜਿਲ੍ਹਾ ਨੋਡਲ ਅਫਸਰ (ਐਲੀ.) ਕੁਲਦੀਪ ਸਿੰਘ, ਨੋਡਲ ਅਫਸਰ (ਸੈ.) ਡਾ. ਪਵਨ ਸੈਹਰਿਆ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …