ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ
ਦੁਆਰਾ ਲਏ ਗਏ ਬੀ.ਐਡ.ਐਮ ਐਡ ਦੇ ਇਮਤਿਹਾਨਾਂ ’ਚ ਵਧੀਆ ਅੰਕਾਂ ਨਾਲ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਨੇ ਦੱਸਿਆ ਕਿ ਬੀ.ਐਡਐਮ.ਐਡ (3 ਸਾਲਾ ਇੰਟਗ੍ਰੇਟਿਡ) ਦੀ ਵਿਦਿਆਰਥਣ ਨੇਹਾ ਨੇ 600 ’ਚੋਂ 525 ਨੰਬਰਾਂ ਨਾਲ 87.5% ਅੰਕ ਹਾਸਲ ਕਰਕੇ ਯੂਨੀਵਰਸਿਟੀ ’ਚੋਂ ਪਹਿਲੀ ਪੁਜੀਸ਼ਨ ਹਾਸਲ ਕੀਤੀ।ਜਦ ਕਿ ਉਕਤ ਵਿਸ਼ੇ ਨਾਲ ਸਬੰਧਿਤ ਵਿਦਿਆਰਥਣ ਮੁਕਤੀ ਅਤੇ ਰਵਿੰਦਰ ਕੌਰ ਨੇ 600 ’ਚੋਂ 518 ਨੰਬਰਾਂ ਨਾਲ 86.3 ਪ੍ਰਤੀਸ਼ਤ ਅੰਕ ਹਾਸਲ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਤੇ ਸਮੂਹ ਸਟਾਫ ਨੇ ਵਧੀਆ ਨਤੀਜਾ ਹਾਸਲ ਕਰਨ ’ਤੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media