ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਸਫ਼ਲਤਾਪੂਰਵਕ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀ.
ਸੈਕੰ. ਸਕੂਲ ਵਿਖੇ ‘ਵਾਤਾਵਰਣ ਦਿਵਸ’ ਮਨਾਇਆ ਗਿਆ।ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜਾਰੀ ਹਦਾਇਤਾਂ ਨੂੰ ਧਿਆਨ ’ਚ ਰੱਖਦਿਆਂ ਹੋਇਆ ਮਨਾਏ ਇਸ ਪ੍ਰੋਗਰਾਮ ਮੌਕੇ ਸ਼ੁੱਧ ਵਾਤਾਵਰਣ ਬਾਰੇ ਜਾਗਰੂਕ ਕਰਦਿਆਂ ਰੁੱਖਾਂ ਦੀ ਮਹੱਤਤਾ ਅਤੇ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।
ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥੀਆਂ ਨੂੰ ਪੌਦੇ ਲਾ ਕੇ ਉਨਾਂ ਦੀ ਸਾਂਭ ਸੰਭਾਲ ਇਮਾਨਦਾਰੀ ਨਾਲ ਕਰਨ ਦੀ ਅਪੀਲ ਕੀਤੀ।ਬੀਬੀ ਹਰਲੀਨ ਕੌਰ ਵਲੋਂ ਕੁਦਰਤ ਦੀ ਉਸਤਤ ’ਚ ਸ਼ਬਦ ਗਾਇਨ ਕੀਤਾ ਗਿਆ।ਪ੍ਰਿੰ: ਨਾਗਪਾਲ ਅਤੇ ਵਿਗਿਆਨ ਵਿਭਾਗ ਦੇ ਸਮੂਹ ਅਧਿਆਪਕਾਂ ਵਲੋਂ ਸਕੂਲ ਦੇ ਵਿਹੜੇ ਨੂੰ ਹਰਿਆ-ਭਰਿਆ ਬਣਾਉਣ ਲਈ ਪੌਦੇ ਲਗਾਏ ਗਏ।
Check Also
DAV Public School celebrates outstanding success in NEET UG 2026
Amritsar, July 18 (Punjab Post Bureau) – DAV Public School Lawrence Road is proud to …
Punjab Post Daily Online Newspaper & Print Media