Thursday, July 3, 2025
Breaking News

ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਵਿਗਿਆਨ ਤਕਨਾਲੋਜੀ `ਤੇ ਵਿਚਾਰ ਚਰਚਾ ਅੱਜ 27 ਨੂੰ

ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇੰਸ ਕਲੱਬ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਨਾਲ ਸਾਂਝੇ ਤੌਰ ‘ਤੇ ਵਿਦਿਆਰਥੀ ਵਿਚਾਰ ਚਰਚਾ ਦਾ ਆਯੋਜਨ 27 ਅਗਸਤ ਸ਼ਾਮ 4 ਵਜੇ ਕੀਤਾ ਜਾ ਰਿਹਾ ਹੈ।ਜਿਸ ਵਿਚ ਸਾਇੰਸ ਨਾਲ ਜੁੜੇ ਮੁੱਦਿਆਂ ਬਾਰੇ ਗੱਲਬਾਤ ਹੋਵੇਗੀ।ਤਕਨੀਕੀ ਅਤੇ ਨਵੀਨਤਾ ਨੀਤੀ 2020 ਵਿਸ਼ੇ `ਤੇ ਹੋ ਰਹੀ ਇਹ ਚਰਚਾ ਭਾਰਤ ਸਰਕਾਰ ਦੇ ਵਿਗਿਆਨ ਅਤੇ ਟੈਕਨਾਲੋਜੀ ਵਿਭਾਗ ਦੇ ਪ੍ਰਿੰਸੀਪਲ ਵਿਗਿਆਨਕ ਸਲਾਹਕਾਰ ਦੀ ਅਗਵਾਈ ਵਿਚ ਕਰਵਾਈ ਜਾ ਰਹੀ ਹੈ।
                 ਯੂਨੀਵਰਸਿਟੀ ਦੇ ਬਾਇਓਟੈਕਨਾਲੌਜੀ ਵਿਭਾਗ ਦੇ ਮੁਖੀ ਪ੍ਰੋ. ਪ੍ਰਤਾਪ ਕੁਮਾਰ ਪਤੀ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਚੰਡੀਗੜ੍ਹ ਦੇ ਸੰਯੁਕਤ ਡਾਇਰੈਕਟਰ ਡਾ. ਦਪਿੰਦਰ ਕੌਰ ਬਖਸ਼ੀ ਮੁੱਖ ਬੁਲਾਰੇ ਹੋਣਗੇ।ਵਿਚਾਰ-ਵਟਾਂਦਰਾ ਰਾਸ਼ਟਰ ਦੀ ਮੌਜੂਦਾ ਵਿਗਿਆਨ ਅਤੇ ਟੈਕਨੋਲੋਜੀ ਨੀਤੀ ਵਿੱਚ ਸੁਧਾਰ ਲਿਆਉਣ ਲਈ ਵਿਦਿਆਰਥੀਆਂ ਦੇ ਨਵੇਂ ਦ੍ਰਿਸ਼ਟੀਕੋਣ ਅਤੇ ਵਿਚਾਰਾਂ ’ਤੇ ਕੇਂਦ੍ਰਿਤ ਕੀਤਾ ਜਾਵੇਗਾ।ਵਿਚਾਰ-ਵਟਾਂਦਰੇ ਦਾ ਸੰਚਾਲਨ ਤੇ ਪ੍ਰਬੰਧਨ ਡਾ. ਵੀਨਸ ਸਿੰਘ ਮਿੱਠੂ ਕਨਵੀਨਰ ਅਤੇ ਡਾ. ਬਿੰਦੀਆ ਅਰੋੜਾ ਕਨਵੀਨਰ ਕਰਨਗੇ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …