Thursday, March 19, 2026

ਮਗਨਰੇਗਾ ਸਕੀਮ ਤਹਿਤ ਸਾਲ 2020-21 ਲਈ ਖਰਚ ਕੀਤੇ ਜਾਣਗੇ 100 ਕਰੋੜ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਮਨਰੇਗਾ ਸਕੀਮ ਤਹਿਤ ਵਿੱਤੀ ਸਾਲ 2020-21 ਲਈ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੱਖ-ਵੱਖ ਕੰਮਾਂ ‘ਤੇ 100 ਕਰੋੜ ਰੁਪਏ ਖਰਚ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਮਗਨਰੇਗਾ ਸਕੀਮ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੁਣ ਤੱਕ 134381 ਲੋੜਵੰਦ ਲਾਭਪਾਤਰੀਆਂ ਦੇ ਜਾਬ ਕਾਰਡ ਬਣਾਏ ਗਏ ਹਨ ਅਤੇ ਅੱਜ ਤੱਕ 621660 ਦਿਹਾੜੀਆਂ ਪੈਦਾ ਕੀਤੀਆਂ ਗਈਆਂ ਹਨ।
                 ਉਨਾਂ ਦੱਸਿਆ ਕਿ ਵਿੱਤੀ ਸਾਲ 2020-21 ‘ਚ ਭਾਰਤ ਸਰਕਾਰ ਵਲੋਂ ਪੰਜਾਬ ਰਾਜ ਵਿਚ ਇਸ ਸਕੀਮ ਤਹਿਤ 263 ਰੁਪਏ ਦਿਹਾੜੀ ਨੀਯਤ ਕੀਤੀ ਗਈ ਹੈ।ਮਹਾਤਮਾ ਗਾਂਧੀ ਨਰੇਗਾ ਸਕੀਮ 1 ਅਪ੍ਰੈਲ, 2008 ਤੋਂ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਹੈ।ਇਸ ਸਕੀਮ ਤਹਿਤ ਕੋਈ ਵੀ ਵਿਅਕਤੀ ਜੋ ਲੇਬਰ ਕਰਨੀ ਚਾਹੁੰਦਾ ਹੋਵੇ ਆਪਣਾ ਜਾਬ ਕਾਰਡ ਬਣਾ ਕੇ ਰੋਜ਼ਗਾਰ ਪ੍ਰਾਪਤ ਕਰ ਸਕਦਾ ਹੈ।
               ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੇ ਚੱਲਦਿਆਂ ਮਗਨਰੇਗਾ ਜਾਬ ਕਾਰਡ ਹੋਲਡਰਾਂ ਨੂੰ ਮਗਨਰੇਗਾ ਅਧੀਨ ਵੱਧ ਤੋਂ ਵੱਧ ਸਹੂਲਤ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਰੇਕ ਪਿੰਡ ਵਿੱਚ 5-5 ਵਿਅਕਤੀਗਤ ਘਰਾਂ ਨੂੰ ਕੈਟਲ ਸ਼ੈਡ, ਸੂਰਾਂ, ਬੱਕਰੀਆਂ ਦੇ ਸ਼ੈਡ ਬਣਾਉਣ ਦਾ ਲਾਭ ਮਗਨਰੇਗਾ ਅਧੀਨ ਦਿੱਤਾ ਜਾ ਰਿਹਾ ਹੈ, ਜਿਲ੍ਹਾ ਅੰਮ੍ਰਿਤਸਰ ਵਿੱਚ 4300 ਨੂੰ ਵਿਅਕਤੀਆਂ ਨੂੰ ਲਾਭ ਦਿੱਤਾ ਜਾਣਾ ਹੈ।1800 ਪਸ਼ੂਆਂ ਦੇ ਸੈਡਾਂ ਦੇ ਨਿਰਮਾਣ ਦਾ ਕੰਮ ਚੱਲ ਰਿਹਾ ਹੈ।ਉਹਨਾਂ ਦੱਸਿਆ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਮਗਨਰੇਗਾ ਅਧੀਨ ਛੱਪੜਾਂ ਦੇ ਨਵੀਨੀਕਰਨ, ਸੀਚੇਵਾਲ ਮਾਡਲ ਛੱਪੜਾਂ ਦੇ ਨਿਰਮਾਣ ਦੇ ਕੰਮ, ਪਲਾਂਟੇਸ਼ਨ, ਆਂਗਣਵਾੜੀ ਸੈਂਟਰ, ਰੂਰਲ ਕੁਨੈਕਟੀਵਿਟੀ ਅਤੇ ਪਾਰਕਾਂ ਦੀ ਉਸਾਰੀ ਕਰਵਾਈ ਗਈ ਹੈ।
                 ਖਹਿਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਜਿਲੇ੍ਹ ਦੇ ਹਰ ਪਿੰਡ ਵਿੱਚ ਮਗਨਰੇਗਾ ਸਕੀਮ ਤਹਿਤ ਬੂਟੇ ਲਗਾਉਣ ਦੇ ਕੰਮ ਦੀ ਸ਼ੁਰੂਆਤ ਹੋ ਚੁੱਕੀ ਹੈ।ਜਿਲੇ੍ਹ ਦੀਆਂ 853 ਪੰਚਾਇਤਾਂ ‘ਚ 341200 ਬੂਟੇ ਲਗਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਹ ਬੂਟੇ ਲਗਾਉਣ ਲਈ ਮਗਨਰੇਗਾ ਸਕੀਮ ਅਧੀਨ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ 18 ਨਰਸਰੀਆਂ ਤਿਆਰ ਕੀਤੀਆਂ ਗਈਆਂ ਹਨ।ਇਹ ਬੂਟੇ ਇਨ੍ਹਾਂ ਨਰਸਰੀਆਂ ਤੋਂ ਪੰਚਾਇਤਾਂ ਨੂੰ ਮੁਫ਼ਤ ਦਿੱਤੇ ਜਾਣਗੇ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …