ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹੁਣ ਰਾਸ਼ਟਰੀ ਫੂਡ ਸਕਿਉਰਟੀ ਐਕਟ ਤਹਿਤ ਬੀ.ਪੀ ਐਲ ਕਾਰਡ ਧਾਰਕਾਂ ਦੇ
ਨਾਲ-ਨਾਲ ਦਿਵਿਆਂਗ ਲੋਕਾਂ ਨੂੰ ਵੀ ਸੱਸਤਾ ਅਨਾਜ ਦਿੱਤਾ ਜਾਵੇਗਾ।ਇਸ ਲਈ ਦਿਵਿਆਂਗ ਲੋਕਾਂ ਨੂੰ ਫੂਡ ਅਤੇ ਸਪਲਾਈ ਵਿਭਾਗ ਦੇ ਕੋਲ ਰਜਿਸਟਰੇਸ਼ਨ ਕਰਵਾਉਣੀ ਹੋਵੇਗੀ, ਤਾਂ ਕਿ ਉਨਾਂ ਦੇ ਕਾਰਡ ਬਣ ਸਕਣ।ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਸਮਾਜ ਸੁਰੱਖਿਆ ਅਧਿਕਾਰੀ ਨਰਿੰਦਰ ਸਿੰਘ ਪੰਨੂ ਨੇ ਦੱਸਿਆ ਕਿ ਸਰਕਾਰ ਨੇ ਇਸ ਬਾਬਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਅਤੇ ਜੋ ਵੀ ਦਿਵਿਆਂਗ ਵਿਅਕਤੀ ਸੱਸਤਾ ਅਨਾਜ ਲੈਣ ਦੇ ਚਾਹਵਾਨ ਹਨ, ਉਹ ਆਪਣੇ ਇਲਾਕੇ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨਾਲ ਤਾਲਮੇਲ ਕਰਕੇ ਆਪਣੇ ਨਾਮ ਦਰਜ਼ ਕਰਵਾਉਣ, ਤਾਂ ਜੋ ਉਨਾਂ ਨੂੰ ਇਸ ਸਕੀਮ ਵਿਚ ਸ਼ਾਮਿਲ ਕਰਕੇ ਸਸਤਾ ਅਨਾਜ ਮੁਹੱਈਆ ਕਰਵਾਇਆ ਜਾ ਸਕੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media