ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ 19 ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਵੀ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ ਅਤੇ ਜਿਆਦਾ ਤੋਂ
ਜਿਆਦਾ ਲੋਕਾਂ ਨੂੰ ਸਾਵਧਾਨੀਆਂ ਰੱਖਣ ਲਈ ਕਿਹਾ ਜਾ ਰਿਹਾ ਹੈ ਅਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਕਿਸੇ ਵੀ ਤਰ੍ਹਾਂ ਦੇ ਕਰੋਨਾ ਲੱਛਣ ਹੋਣ ;ਤੇ ਸੈਂਪਲਿੰਗ ਜਰੂਰ ਕਰਵਾਉਣ।ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ ਨੇ ਕੋਵਿਡ 19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਅਪਣੇ ਦਫਤਰ ਵਿਖੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੋਰਾਨ ਕਿਹਾ ਕਿ ਜਿਨ੍ਹਾਂ ਵਿਭਾਗਾਂ ਦਾ ਲੋਕਾਂ ਨਾਲ ਸਿੱਧਾ ਸੰਪਰਕ ਹੈ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਵੱਲੋਂ ਵੀ ਲਗਾਤਾਰ ਸ਼ਹਿਰ ਅਤੇ ਪਿੰਡਾਂ ‘ਚ ਅਨਾਉਸਮੈਂਟ ਕਰਵਾ ਕੇ ਜਾਗਰੂਕਤਾ ਪਰਚੇ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਅਸੀਂ ਪੂਰੀ ਤਰ੍ਹਾਂ ਨਾਲ ਜਾਗਰੁਕ ਨਹੀਂ ਹੋਵਾਂਗੇ ਤੱਦ ਤੱਕ ਜਿਲ੍ਹਾ ਪਠਾਨਕੋਟ ਨੂੰ ਕਰੋਨਾ ਮੁਕਤ ਨਹੀਂ ਕੀਤਾ ਜਾ ਸਕਦਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media