ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜ੍ਹੀ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਆਨਲਾਈਨ ਕਵਿਤਾ ਉਚਾਰਣ ਦਾ ਜਿਲ੍ਹਾ ਪੱਧਰੀ ਮੁਕਬਲਿਆਂ ਦੇ ਨਤੀਜੇ ਐਲਾਨੇ ਗਏ।
ਜਿਕਰਯੋਗ ਹੈ ਕਿ ਜਿਲ੍ਹਾ ਪੱਧਰੀ ਮੁਕਾਬਲੇ ਜਿਲ੍ਹਾ ਸਿੱਖਿਆ ਅਧਿਕਾਰੀ ਜਗਜੀਤ ਸਿੰਘ ਦੀ ਦੇਖ-ਰੇਖ ਵਿੱਚ ਕਰਵਾਏ ਜਾ ਰਹੇ ਹਨ।ਜਿਸ ਵਿੱਚ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਸੱਤਵੀਂ ਕਲਾਸ ਦੀ ਵਿਦਿਆਰਥਣ ਡੋਲੀ ਨੇ ਜਿਲ੍ਹਾ ਚੋਥਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਗਿਆ ਹੈ।
ਜਿਲ੍ਹਾ ਸਿੱਖਿਆ ਅਧਿਕਾਰੀ ਜਗਜੀਤ ਸਿੰਘ ਨੇ ਵਿਦਿਆਰਥਣ ਦੇ ਮਾਤਾ ਪਿਤਾ, ਸਕੂਲ ਦੀ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਸੁਭ ਕਾਮਨਾਮਾ ਦਿੱਤੀਆਂ।ਪ੍ਰਿੰਸੀਪਲ ਮੀਨਮ ਸ਼ਿਖਾ ਨੇ ਦੱਸਿਆ ਕਿ ਵਿਦਿਆਰਥਣ ਦੀ ਇਸ ਸਫਲਤਾ ਲਈ ਗਾਈਡ ਅਧਿਆਪਕ ਆਸ਼ਾ ਮਹਾਜਨ ਦਾ ਵੱਡਮੁੱਲਾ ਯੋਗਦਾਨ ਹੈ।
ਪ੍ਰਿੰਸੀਪਲ ਅਤੇ ਸਕੂਲ ਸਟਾਫ ਵੱਲੋਂ ਵਿਦਿਆਰਥਣ ਡੋਲੀ ਨੂੰ ਮੈਡਲ ਅਤੇ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੋਕੇ ਉਰਮਲ ਪਰਾਸ਼ਰ, ਬ੍ਰਿਜ ਰਾਜ, ਰੋਹਿਤ, ਕੀਮਤੀ ਲਾਲ ਅਤੇ ਹੋਰ ਅਧਿਆਪਕ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …