ਜੰਡਿਆਲਾ ਗੁਰੂ, 29 ਅਗਸਤ (ਹਰਿੰਦਰਪਾਲ ਸਿੰਘ) – ਬਲਾਕ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਅਮਰਕੋਟ (ਰੱਖ ਦੇਵੀਦਾਸਪੁਰਾ) ਦੇ ਸੀਨੀਅਰ ਕਾਂਗਰਸੀ
ਆਗੂ ਤੇ ਸਰਪੰਚ ਜੋਗਾ ਸਿੰਘ ਦੇ ਪਿਤਾ ਗੁਲਜ਼ਾਰ ਸਿੰਘ (70) ਦੇ ਦਿਹਾਂਤ ਹੋ ‘ਤੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸਰਪੰਚ ਜੋਗਾ ਸਿੰਘ ਅਤੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਨ੍ਹਾਂ ਨੂੰ ਆਪਣੇ ਚਰਨਾਂ ’ਚ ਨਿਵਾਸ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਇਸ ਮੌਕੇ ਸਰਪੰਚ ਜਗਜੀਤ ਸਿੰਘ ਜੋਗੀ, ਸਰਪੰਚ ਸੁਖਵਿੰਦਰ ਸਿੰਘ, ਡਾਇਰੈਕਟਰ ਸੁਖਦੇਵ ਸਿੰਘ ਜੰਡ, ਡਾਇਰੈਕਟਰ ਸੁਰਿੰਦਰ ਸਿੰਘ ਸ਼ਾਹ ਮੱਲੀਆਂ, ਸਰਪੰਚ ਮਨਪ੍ਰੀਤ ਸਿੰਘ ਦੇਵੀਦਾਸਪੁਰਾ, ਡਾਇਰੈਕਟਰ ਰਾਜਬੀਰ ਸਿੰਘ ਵਡਾਲੀ ਡੋਗਰਾ, ਅਵਤਾਰ ਸਿੰਘ ਵਡਾਲੀ, ਚਾਚਾ ਦਰਸ਼ਨ ਸਿੰਘ, ਯੂਥ ਆਗੂ ਨਵਤੇਜ ਸਿੰਘ, ਪਰਮਜੀਤ ਮਿੰਟੂ, ਰਾਜਵਿੰਦਰ ਬੰਡਾਲਾ ਆਦਿ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media