Saturday, September 21, 2024

ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਰੋਜ਼ਾਨਾ ਆਨਲਾਈਨ ਕਾਊਂਸਲਿੰਗ ਸ਼ੁਰੂ

ਕਪੂਰਥਲਾ, 29 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਰੋਜ਼ਾਨਾ ਆਨਲਾਈਨ ਕਾਊਂਸਲਿੰਗ ਸ਼ੁਰੂ ਕੀਤੀ ਗਈ ਹੈ।ਜਿਸ ਵਿੱਚ ਬਿਨੈਕਾਰਾਂ ਦੇ ਮਨੋਵਿਗਿਆਨ, ਆਰਥਿਕ ਅਤੇ ਵਿਦਿਅਕ ਪਿਛੋਕੜ ਨੂੰ ਦੇਖਦੇ ਹੋਏ ਭਵਿੱਖ ਵਿੱਚ ਯੋਜਨਾਬੰਧੀ ਲਈ ਜਾਣਕਾਰੀ ਪ੍ਰਦਾਨ ਕੀਤੀ ਜਾਂਦੀ ਹੈ।
                ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਕਪੂਰਥਲਾ ਅਧਿਕਾਰੀ ਸ੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਵਿਅਕਤੀਗਤ ਅਗਵਾਈ ਪ੍ਰਦਾਨ ਕਰਨ ਤੋਂ ਇਲਾਵਾ ਹਰ ਰੋਜ਼ ਵੈਬੀਨਾਰ ਕੀਤਾ ਜਾਂਦਾ ਹੈ।ਜਿਸ ਵਿੱਚ ਮੁਕਾਬਲਾ ਅਤੇ ਦਾਖ਼ਲਾ ਪ੍ਰੀਖਿਆਵਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।ਇਸ ਤੋਂ ਇਲਾਵਾ ਰੱਖਿਆ ਸੇਵਾਵਾਂ ਵਿੱਚ ਭਰਤੀ, ਸਵੈ ਰੋਜ਼ਗਾਰ ਅਤੇ ਟਰੇਨਿੰਗ ਕੋਰਸਾਂ ਬਾਰੇ ਦੱਸਿਆ ਜਾਂਦਾ ਹੈ।ਸਤੰਬਰ ਮਹੀਨੇ ਵਿੱਚ ਹੋਣ ਵਾਲੇ ਮੈਗਾ ਰੋਜ਼ਗਾਰ ਮੇਲੇ ਲਈ ਰਜਿਸਟਰੇਸ਼ਨ ਅਤੇ ਇੰਟਰਵਿਊ ਦੀ ਤਿਆਰੀ ਬਾਰੇ ਵਿਦਿਆਰਥੀਆਂ ਨੂੰ ਤਿਆਰ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਕੋਵਿਡ-19 ਦੌਰਾਨ ਹੁਣ ਤੱਕ ਬਿਊਰੋ ਵਲੋਂ 62 ਵੈਬੀਨਾਰ ਲਗਾਏ ਗਏ ਹਨ।ਜਿੰਨਾਂ ਵਿੱਚ 2312 ਵਿਦਿਆਰਥੀਆਂ ਨੇ ਭਾਗ ਲਿਆ।ਵੈਬੀਨਾਰ ਵਿੱਚ ਭਾਗ ਲੈਣ ਲਈ ਬਿਊਰੋ ਦੇ ਹੈਲਪਲਾਈਨ ਨੰਬਰ 98882-19247 `ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ …