Monday, July 14, 2025
Breaking News

ਕੋਰੋਨਾ ਤੋਂ ਮੁਕਤ ਹੋਏ 72 ਵਿਅਕਤੀ ਪਰਤੇ ਘਰਾਂ ਨੂੰ, ਅੱਜ 117 ਆਏ ਕਰੋਨਾ ਪਾਜੀਟਿਵ

ਜਿਲ੍ਹਾ ਅੰਮ੍ਰਿਤਸਰ ਵਿੱਚ ਕੁੱਲ ਐਕਟਿਵ ਕੇਸ 669

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 117 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 72 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 2986 ਵਿਅਕਤੀ ਕਰੋਨਾ ਤੋਂ ਮੁਕਤ ਹੋਏ ਹਨ।
                  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 669 ਐਕਟਿਵ ਕੇਸ ਹਨ। ਉਨਾਂ ਦੱਸਿਆ ਕਿ ਹੁਣ ਤੱਕ 153 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਅੱਜ 3 ਵਿਅਕਤੀ ਦੀ ਕਰੋਨਾ ਨਾਲ ਮੋਤ ਹੋਈ ਹੈ।ਜਿੰਨਾਂ ਵਿੱਚ ਸੁਰਜੀਤ ਸਿੰਘ ਉਮਰ 67 ਸਾਲ ਵਾਸੀ ਪ੍ਰਤਾਪ ਨਗਰ, ਨੱਥੂ ਰਾਮ ਉਮਰ 53 ਸਾਲ ਵਾਸੀ ਪਤਾਲਪੁਰੀ ਵਰਿਆਮ ਨੰਗਲ ਅਤੇ ਕੁਲਵੰਤ ਕੌਰ ਉਮਰ 75 ਸਾਲ ਵਾਸੀ ਇੰਦਰਜੀਤ ਨਗਰ 100 ਫੁੱਟੀ ਰੋਡ ਸ਼ਾਮਲ ਹਨ।
               ਉਨਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …