Friday, April 24, 2026

ਦਿਵਿਆਂਗਾਂ ਨੂੰ ਹਰ ਮਹੀਨੇ ਮਿਲੇਗੀ ਦੋ ਰੁਪਏ ਪ੍ਰਤੀ ਕਿੱਲੋ ਕਣਕ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਨੈਸ਼ਨਲ ਫੂਡ ਸਕਉਰਿਟੀ ਐਕਟ ਦੇ ਤਹਿਤ ਹੁਣ ਬੀ.ਪੀ.ਐਲ ਕਾਰਡਧਾਰਕਾਂ ਦੇ ਨਾਲ ਨਾਲ ਦਿਵਿਆਂਗ ਵਿਅਕਤੀਆਂ ਨੂੰ ਵੀ ਸਸਤਾ ਅਨਾਜ ਮਿਲੇਗਾ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰਿੰਦਰ ਸਿੰਘ ਪਨੂੰ ਨੇ ਦੱਸਿਆ ਹੈ ਕਿ ਸਰਕਾਰ ਦਾਲ ਅਤੇ ਚਾਵਲ ਵੀ ਸਸਤੇ ਮੁੱਲ ‘ਤੇ ਦਿੰਦੀ ਹੈ ਅਤੇ ਹੁਣ ਪੰਜਾਬ ਵਿੱਚ ਇਸ ਯੋਜਨਾ ਦੇ ਤਹਿਤ ਨੀਲੇ ਕਾਰਡ ਧਾਰਕਾਂ ਨੂੰ ਕਣਕ 2 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਯੋਜਨਾ ਦਾ ਲਾਭ ਲੈਣ ਲਈ ਦਿਵਿਆਂਗ ਵਿਅਕਤੀਆਂ ਨੂੰ ਹੁਣ ਫੂਡ ਸਪਲਾਈ ਵਿਭਾਗ ਦੇ ਕੋਲ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ।ਕੇਂਦਰ ਦੇ ਆਦੇਸ਼ਾਂ ‘ਤੇ ਹੁਣ ਸਾਰੇ ਦਿਵਿਆਂਗ ਵਿਅਕਤੀਆਂ ਨੂੰ ਸਸਤਾ ਅਨਾਜ ਲੈਣ ਲਈ ਕਾਰਡ ਬਣਾਉਣਾ ਪਵੇਗਾ।ਸਰਕਾਰ ਦੀ ਇਸ ਯੋਜਨਾ ਤੋਂ ਦਿਵਿਆਂਗ ਵਿਅਕਤੀਆਂ ਲਈ ਕੰਮ ਕਰ ਰਹੇ ਲੋਕ ਕਾਫੀ ਖੁਸ਼ ਹਨ।ਉਨ੍ਹਾਂ ਦੱਸਿਆ ਕਿ ਦਿਵਿਆਂਗਾਂ ਕੋਲੋਂ ਦਿਵਿਆਂਗਤਾ ਸਰਟੀਫਿਕੇਟ ਲੈਣ ਦੀ ਬਜ਼ਾਇ ਕੇਵਲ ਕਾਊਂਟਰ ਹਸਤਾਖਰ ਨਾਲ ਹੀ ਅਧਿਕਾਰੀ ਉਨ੍ਹਾਂ ਨੂੰ ਇਸ ਸਕੀਮ ਨਾਲ ਜੋੜਨਗੇ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …