Tuesday, November 24, 2026

ਵੱਡੇ ਹਾਦਸੇ ਦਾ ਕਾਰਣ ਬਣ ਸਕਦੇ ਹਨ ਬਠਿੰਡਾ ਚੰਡੀਗੜ੍ਹ ਹਾਈਵੇ ਦੇ ਡਿਵਾਇਡਰ ‘ਤੇ ਚਰਦੇ ਅਵਾਰਾ ਪਸ਼ੂ- ਜੁਝਾਰ ਲੌਂਗੋਵਾਲ

ਸੰਗਰੂਰ, 29 ਅਗਸਤ (ਜਗਸੀਰ ਲੌਂਗੋਵਾਲ) – ਬਠਿੰਡਾ ਚੰਡੀਗੜ੍ਹ ਹਾਈਵੇ ਦੇ ਡਿਵਾਇਡਰ ‘ਤੇ ਪਿੰਡ ਬਹਾਦਰਪੁਰ ਅਤੇ ਮਸਤੂਆਣਾ ਵਿਚਕਾਰ ਚਰਦੇ ਅਵਾਰਾ ਪਸ਼ੂ ਕਿਸੇ ਸਮੇਂ ਵੀ ਵੱਡੇ ਹਾਦਸੇ ਦਾ ਕਾਰਨ ਬਣ ਸਕਦੇ ਹਨ।ਸਲਾਈਟ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਜੁਝਾਰ ਲੌਂਗੋਵਾਲ ਤੇ ਆਗੂ ਨਵਦੀਪ ਗਰਗ ਤੇ ਰਾਮਕਰਨ ਅਤੇ ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਬਲਵੀਰ ਚੰਦ ਲੌਂਗੋਵਾਲ ਨੇ ਕਿਹਾ ਹੈ ਕਿ ਲੋਕਾਂ ਤੋਂ ਮੋਟੇ ਰੂਪ ਵਿੱਚ ਟੋਲ ਟੈਕਸ ਵਸੂਲਣ ਵਾਲੀਆਂ ਕੰਪਨੀਆਂ ਦੀ ਇਹ ਜਿੰਮੇਵਾਰੀ ਹੈ ਕਿ ਉਹ ਅਵਾਰਾ ਪਸ਼ੂਆਂ ਦਾ ਡਿਵਾਈਡਰ ‘ਤੇ ਚਰਨਾ ਅਤੇ ਘੁੰਮਣਾ ਬੰਦ ਕਰਵਾਉਣ।ਜੇਕਰ ਕਿਸੇ ਰਾਹਗੀਰ ਦਾ ਨੁਕਸਾਨ ਹੁੰਦਾ ਹੈ ਇਸ ਲਈ ਟੋਲ ਟੈਕਸ ਕੰਪਨੀ ਜਿੰਮੇਵਾਰ ਹੋਵੇਗੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …