Friday, August 14, 2026

ਜਿਲ੍ਹਾ ਮੈਜਿਸਟਰੇਟ ਵਲੋਂ ਖੇਡ ਸਟੇਡੀਅਮ, ਜਨਤਕ ਪਾਰਕ ਤੇ ਜਿੰਮ ਖੋਲ੍ਹਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਸੰਗਰੂਰ, 29 ਅਗਸਤ (ਜਗਸੀਰ ਲੌਂਗੋਵਾਲ) – ਜਿਲ੍ਹਾ ਮੈਜਿਸਟ੍ਰੇਟ ਸੰਗਰੂਰ ਰਾਮਵੀਰ ਵਲੋਂ ਅਨਲਾਕ-3 ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੁੱਝ ਹੋਰ ਛੋਟਾਂ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ।ਕਿਹਾ ਹੈ ਕਿ ਨਵੀਆਂ ਛੋਟਾਂ ਤਹਿਤ ਸਪੋਰਟਸ ਕੰਪਲੈਕਸ ਅਤੇ ਸਟੇਡੀਅਮ ਬਿਨਾਂ ਦਰਸ਼ਕਾਂ ਦੇ ਖੁੱਲ੍ਹ ਸਕਦੇ ਹਨ ਅਤੇ ਜਨਤਕ ਪਾਰਕ ਬਿਨਾਂ ਕਿਸੇ ਭੀੜ ਤੋਂ ਖੋਲ੍ਹੇ ਜਾਣਗੇ।ਜਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਤਹਿਤ ਜਿੰਮ ਖੋਲ੍ਹਣ ਨੂੰ ਮਨਜ਼ੂਰੀ ਦਿੱਤੀ ਜਾ ਰਹੀ ਹੈ।ਇਸ ਤੋਂ ਇਲਾਵਾ ਈ-ਕਾਮਰਸ, ਕੋਰੀਅਰ ਅਤੇ ਪੋਸਟਲ ਸੇਵਾਵਾਂ ਨੂੰ ਪੂਰੇ ਹਫ਼ਤੇ ਭਾਵ ਸੱਤੇ ਦਿਨ ਅਪਣਾਈਆਂ ਸੇਵਾਵਾਂ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਗਈ ਹੈ।
                 ਰਾਮਵੀਰ ਨੇ ਕਿਹਾ ਕਿ ਲਾਕਡਾਊਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਨਿਯਮਾਂ ਦੀ ਉਲੰਘਣਾ ਆਈ.ਪੀ.ਸੀ ਦੀ ਧਾਰਾ 188 ਹੇਠ ਕਾਨੂੰਨੀ ਕਾਰਵਾਈ ਦੇ ਨਾਲ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੇ ਸੈਕਸਨ 51 ਤੋਂ 60 ਅਧੀਨ ਸਜ਼ਾ ਯੋਗ ਹੈ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …