ਸੰਗਰੂਰ, 29 ਅਗਸਤ (ਜਗਸੀਰ ਲੌਂਗੋਵਾਲ) – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਵੀਰ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ-
ਨਿਰਦੇਸ਼ਾਂ ਤਹਿਤ ਮੈਡੀਕਲ ਅਫ਼ਸਰ ਮੂਨਕ ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਪੁਰਾਣੇ ਬੱਸ ਸਟੈਂਡ ਮੂਨਕ ਤੋਂ ਕੋਵਿਡ-19 ਦੀ ਸੈੰਪਲਿੰਗ ਕੀਤੀ ਗਈ।ਆਈ.ਈ.ਸੀ/ਬੀ.ਸੀ.ਸੀ ਨੋਡਲ ਅਫ਼ਸਰ ਹਰਦੀਪ ਜ਼ਿਦਲ ਨੇ ਦੱਸਿਆ ਕਿ ਮਿਸ਼ਨ ਫਤਹਿ ਤਹਿਤ ਸਿਹਤ ਟੀਮਾਂ ਵੱਲੋਂ ਬੱਸ ਸਟੈਂਡ ਤੋਂ ਕੋਰੋਨਾ ਦੇ 140 ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਹਨ ਤਾਂ ਜੋ ਇਸ ਘਾਤਕ ਮਹਾਂਮਾਰੀ ਤੋੰ ਹਰ ਵਿਅਕਤੀ ਦਾ ਬਚਾਅ ਹੋ ਸਕੇ।ਸਿਹਤ ਟੀਮਾਂ ਵਲੋਂ ਸੈਂਪਲ ਦੇਣ ਵਾਲਿਆਂ ਨੂੰ ਸ਼ੈਲਫ ਕੁਆਰਟੀਨ ਰਹਿਣ ਦੀ ਸਲਾਹ ਵੀ ਦਿੱਤੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਕੋਵਿਡ-19 ਦੀ ਰੋਕਥਾਮ ਲਈ ਸਮੇਂ-ਸਮੇਂ ‘ਤੇ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦਾ ਪਾਲਣ ਕਰਨਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ।ਰੋਜ਼ਾਨਾ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ‘ਚ ਹੋ ਰਿਹਾ ਬੇਤਹਾਸ਼ਾ ਵਾਧਾ ਚਿੰਤਾ ਦਾ ਵਿਸ਼ਾ ਹੈ।ਜੇਕਰ ਕਿਸੇ ਵਿਅਕਤੀ ਨੂੰ ਕੋਵਿਡ-19 ਨਾਲ ਸਬੰਧਤ ਕੋਈ ਲੱਛਣ ਮਹਿਸੂਸ ਹੁੰਦਾ ਹੈ ਤਾਂ ਉਸ ਨੂੰ ਆਪਣਾ ਕੋਵਿਡ-19 ਟੈਸਟ ਕਰਵਾਉਣ ਵਿਚ ਲਾਪ੍ਰਵਾਹੀ ਬਿਲਕੁੱਲ ਵੀ ਨਹੀਂ ਕਰਨੀ ਚਾਹੀਦੀ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media