ਕਪੂਰਥਲਾ, 29 ਅਗਸਤ (ਪੰਜਾਬ ਪੋਸਟ ਬਿਊਰੋ) – ਪੇਂਡੂ ਖੇਤਰ ਦੇ ਬੇਰੋਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਕਿੱਤਾ ਮੁੱਖੀ ਸਿਖਲਾਈ ਦੇਣ ਲਈ ਪੰਜਾਬ ਨੈਸ਼ਨਲ
ਬੈਂਕ ਵਲੋਂ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਮਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ, ਜਿਸ ਵਿੱਚ ਵੱਖ ਵੱਖ ਕਿੱਤਿਆਂ ਦੀ ਟ੍ਰੇਨਿੰਗ ਦੇ ਕੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਸਵੈ-ਰੋਜਗਾਰ ਮੁਹੱਈਆ ਕਰਵਾਉਣ ਦੀ ਲੜੀ ਨੂੰ ਅੱਗੇ ਵਧਾਉਂਦਿਆ ਹੋਇਆ ਸੰਸਥਾ ਵਲੋਂ ਪਿੰਡ ਕੋਟ ਕਰਾਰ ਖਾਂ, ਕਪੂਰਥਲਾ ਵਿੱਚ ਵੂਮੈਨ ਟੇਲਰ ਅਤੇ ਜਰਨਲ ਈ.ਡੀ.ਪੀ ਦੀ ਟ੍ਰੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ।
ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਡੀ.ਡੀ.ਐਮ ਨਬਾਰਡ ਕਪੂਰਥਲਾ ਰਾਕੇਸ਼ ਵਰਮਾ ਨੇ ਟ੍ਰੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਰੋਨਾ ਵਾਇਰਸ ਵਰਗੀ ਮਹਾਂਮਾਰੀ ਤੋਂ ਬਚਣ ਲਈ ਸਾਨੂੰ ਸਾਵਧਾਨੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ।ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਟ੍ਰੇਨਿੰਗ ਪ੍ਰਾਪਤ ਕਰਨ ਤੋਂ ਬਾਅਦ ਸਵੈ-ਰੋਜ਼ਗਾਰ ਸ਼ੁਰੂ ਕਰਕੇ ਆਤਮ ਨਿਰਭਰ ਬਣਨ।
ਸੰਸਥਾ ਦੇ ਡਾਇਰੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਸੰਸਥਾ ਵਿੱਚ ਵੱਖ-ਵੱਖ ਕਿੱਤਿਆਂ ਵਿੱਚ ਮੁਫਤ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਸਿੱਖਿਆਰਥੀਆਂ ਦੇ ਖਾਣ ਪੀਣ ਦਾ ਪ੍ਰਬੰਧ ਵੀ ਮੁਫਤ ਕੀਤਾ ਜਾਂਦਾ ਹੈ। ਕੋਰਸ ਪੂਰਾ ਕਰਨ ਉਪਰੰਤ ਲੋੜਵੰਦ ਸਿੱਖਿਆਰਥੀਆਂ ਨੂੰ ਆਪਣਾ ਰੋਜਗਾਰ ਸ਼ੁਰੂ ਕਰਨ ਵਾਸਤੇ ਬੈਂਕਾਂ ਵਲੋਂ ਕਰਜਾ ਪ੍ਰਾਪਤ ਕਰਨ ਵਿੱਚ ਮੱਦਦ ਵੀ ਕੀਤੀ ਜਾਂਦੀ ਹੈ।
ਉਨ੍ਹਾਂ ਨੇ ਦੱਸਿਆ ਕਿ ਜਲਦੀ ਹੀ ਸੰਸਥਾ ਵਲੋਂ ਮੋਬਾਇਲ ਰਿਪੇਅਰਿੰਗ, ਕੰਪਿਉਟਰਾਇਜ਼ਡ ਅਕਾਊਂਟਿੰਗ, ਇਲੈਕਟ੍ਰੀਸ਼ਨ, ਪਲੰਬਰ, ਸਾਫਟ ਟੁਆਏਜ਼ ਮੇਕਿੰਗ ਵਰਗੇ ਨਵੇਂ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।ਜ਼ਰੂਰਤਮੰਦ ਸਿੱਖਿਆਰਥੀ ਸੰਸਥਾ ਵਿੱਚ ਆ ਕੇ ਆਪਣਾ ਨਾਮ ਦਰਜ਼ ਕਰਵਾਉਣ।ਇਸ ਮੌਕੇ ਤੇ ਮਿਸ ਜੋਤੀ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media