ਜਿਲ੍ਹਾ ਪਠਾਨਕੋਟ ‘ਚ ਕੁੱਲ 1189 ਕਰੋਨਾ ਪਾਜ਼ਟਿਵ, 794 ਲੋਕ ਕਰੋਨਾ ਰਿਕਵਰ, ਐਕਟਿਵ ਕੇਸ 372
ਪਠਾਨਕੋਟ, 29 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸ਼ਨੀਵਾਰ ਨੂੰ 81 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ
ਡਿਸਚਾਰਜ਼ ਪਾਲਿਸੀ ਅਧੀਨ ਅੱਜ 20 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ‘ਤੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਜ 81 ਲੋਕ ਕਰੋਨਾ ਪਾਜ਼ਟਿਵ ਆਉਣ ਦੇ ਕਿਤੇ ਨਾ ਕਿਤੇ ਅਸੀਂ ਖੁਦ ਜਿਮ੍ਹੇਦਾਰ ਹਾਂ।ਉਨ੍ਹਾ ਕਿਹਾ ਕਿ ਲੋਕਾਂ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ, ਪੰਜਾਬ ਸਰਕਾਰ ਵੱਲੋਂ ਵੀ ਮਿਸ਼ਨ ਫਤਿਹ ਅਧੀਨ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਮਾਸਕ ਦਾ ਪ੍ਰਯੋਗ ਕਰੋ, ਵਾਰ ਵਾਰ ਹੱਥਾਂ ਨੂੰ ਧੋਵੇ, ਸਮਾਜਿਕ ਦੂਰੀ ਬਣਾ ਕੇ ਰੱਖੋ ਅਤੇ ਬਹੁਤ ਜਰੂਰੀ ਕੰਮ ਹੋਵੇ ਤਦ ਹੀ ਘਰ ਤੋਂ ਬਾਹਰ ਨਿਕਲੋ।ਉਨ੍ਹਾਂ ਕਿਹਾ ਕਿ ਅਗਰ ਅਸੀਂ ਹੁਣ ਵੀ ਹਦਾਇਤਾਂ ਦੀ ਪਾਲਣਾ ਨਹੀਂ ਕਰਾਂਗੇ ਤਾਂ ਆਉਣ ਵਾਲੇ ਦਿਨ੍ਹਾਂ ਵਿੱਚ ਸਥਿਤੀ ਹੋਰ ਵਿਗੜ ਸਕਦੀ ਹੈ।
ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਸ਼ਨੀਵਾਰ ਨੂੰ ਕੁੱਲ 1189 ਕੇਸ ਕਰੋਨਾ ਪਾਜੀਟਿਵ ਦੇ ਹਨ।ਜਿਨ੍ਹਾਂ ਵਿੱਚੋਂ 794 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ਼ ਪਾਲਿਸੀ ਅਧੀਨ ਕਰੋਨਾ ਵਾਇਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 372 ਕਰੋਨਾ ਪਾਜ਼ਟਿਵ ਕੇਸ ਐਕਟਿਵ ਹਨ ਅਤੇ ਹੁਣ ਤੱਕ 23 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ‘ਤੇ ਮੋਤ ਹੋ ਚੁੱਕੀ ਹੈ।
Punjab Post Daily Online Newspaper & Print Media