ਸੰਗਰੂਰ, 30 ਅਗਸਤ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਬ ਡਵੀਜ਼ਨ ਮੈਜਿਸਟ੍ਰੇਟ ਭਵਾਨੀਗੜ੍ਹ ਡਾਕਟਰ
ਕਰਮਜੀਤ ਸਿੰਘ ਵਲੋਂ ਇੱਕ ਸੈਕਟਰ ਅਫ਼ਸਰਾਂ ਨਾਲ ਮਿਸ਼ਨ ਫ਼ਤਹਿ ਤਹਿਤ ਮੀਟਿੰਗ ਕੀਤੀ ਗਈ, ਜਿਸ ਵਿੱਚ ਸਬ ਡਵੀਜਨ ਪੱਧਰ ਦੇ ਵੱਖ-ਵੱਖ ਅਧਿਕਾਰੀਆਂ ਨੇ ਹਿੱਸਾ ਲਿਆ।
ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਕੋਵਿਡ-19 ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਵਿੱਢੀ ਜੰਗ ਨੂੰ ਮਿਲ ਕੇ ਹੀ ਜਿੱਤਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਕੋਵਿਡ ਪਾਜ਼ਟਿਵ ਕੇਸਾਂ ਨੂੰ ਲੱਭਣ ਲਈ ਵੱਧ ਤੋਂ ਵੱਧ ਸੈਂਪਲਿੰਗ ਕਰਵਾਉਣ ਦੀ ਲੋੜ ਹੈ।ਇਸ ਦੇ ਨਾਲ ਹੀ ਪਾਜ਼ਟਿਵ ਆਉਣ ਵਾਲੇ ਵਿਅਕਤੀਆਂ ਦੀ ਸੰਪਰਕ ਸੂਚੀ ਤਿਆਰ ਕਰਕੇ ਉਨ੍ਹਾਂ ਦੇ ਵੀ ਸੈਂਪਲ ਜਲਦ ਕਰਵਾਏ ਜਾਣ।
ਉਨਾਂ ਕਿਹਾ ਕਿ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਲੋਕਾਂ ਨੂੰ ਬੇਹਤਰੀਨ ਸੇਵਾਵਾਂ ਦੇਣ ਲਈ ਵਚਨਬੱਧ ਹੈ।ਇਸ ਲਈ ਲੋਕਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣਾ ਪੂਰਨ ਸਹਿਯੋਗ ਦੇਣ ਅਤੇ ਹਰ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media