ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਸ਼਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਰਨਲ ਸਕੱਤਰ ਮਨਮੋਹਨ ਸਿੰਘ ਸਠਿਆਲਾ ਅਤੇ ਅਕਾਲੀ ਜੱਥਾ ਅੰਮ੍ਰਿਤਸਰ
ਸ਼ਹਿਰੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਕਲਕੱਤਾ ਨੇ ਇਕ ਸਾਂਝੇ ਬਿਆਨ ਵਿੱਚ 328 ਪਾਵਨ ਸਰੂਪਾਂ ਦੀ ਚੋਰੀ ਅਤੇ 125 ਸਰੂਪਾਂ ਦੀ ਅਣਅਧਿਕਾਰਤ ਛਪਾਈ ਦੇ ਸੰਬੰਧ ਵਿੱਚ ਸ਼਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵਲੋਂ ਕੁੱਝ ਕਰਮਚਾਰੀਆਂ ਦੇ ਖਿਲਾਫ ਕਾਰਵਾਈ ਨਾਲ ਅਸੰਤੁਸ਼ਟੀ ਪ੍ਰਗਟ ਕੀਤੀ ਹੈ।ਉਨਾਂ ਇਸ ਨੂੰ ਵੱਡੇ ਦੋਸ਼ੀਆਂ ਨੂੰ ਬਚਾਉਣ ਵਾਲੀ ਕਾਰਵਾਈ ਦੱਸਦੇ ਹੋਏ ਸੁਖਬੀਰ ਸਿੰਘ ਬਾਦਲ ਪ੍ਰਧਾਨ ਬਾਦਲ ਅਕਾਲੀ ਦਲ ਅਤੇ ਗੋਬਿੰਦ ਸਿੰਘ ਲੋਂਗੋਵਾਲ ਪ੍ਰਧਾਨ ਸ਼਼੍ਰੋਮਣੀ ਕਮੇਟੀ ਦੇ ਤੁਰੰਤ ਅਸਤੀਫੇ ਦੀ ਮੰਗ ਕੀਤੀ ਹੈ।ਉਨਾਂ ਕਿਹਾ ਕਿ ਇੰਨੇ ਵੱਡੇ ਪੱਧਰ ‘ਤੇ ਹੋਈ ਹੇਰਾ ਫੇਰੀ ਅਤੇ ਕੁਤਾਹੀ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਲੋਂਗੋਵਾਲ ਦੇ ਨਾਲ ਅਕਾਲੀ ਦਲ (ਬ) ਪ੍ਰਧਾਨ ਸੁਖਬੀਰ ਬਾਦਲ ਵੀ ਪੂਰੀ ਤਰ੍ਹਾਂ ਜਿੰਮੇਵਾਰ ਹਨ।
ਉਹਨਾਂ ਕਿਹਾ ਕਿ ਸ਼਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਸ਼ੁਰੂ ਤੋਂ ਹੀ ਸ਼਼੍ਰੋਮਣੀ ਕਮੇਟੀ ਵਿੱਚ ਬੇਨਿਯਮੀਆਂ ਅਤੇ ਘਪਲੇਬਾਜ਼ੀ ਬਾਰੇ ਖਦਸ਼ਾ ਪ੍ਰਗਟਾਉਂਦੇ ਰਹੇ ਹਨ ਅਤੇ ਹੁਣ ਇਸ ਘਟਨਾ ਨੇ ਸ਼਼੍ਰੋਮਣੀ ਕਮੇਟੀ ਦੀ ਕਾਰਜ਼ਪ੍ਰਣਾਲੀ ‘ਤੇ ਵੱਡਾ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media