Monday, July 27, 2026

ਕੋਰੋਨਾ ਨੂੰ ਮਾਤ ਦੇਣ ਵਾਲੇ ਡੀ.ਐਸ.ਪੀ ਸੁਰਿੰਦਰ ਸਿੰਘ ਵਲੋਂ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ

14 ਦਿਨ ਹਸਪਤਾਲ ਰਹਿ ਕੇ ਹੋਏ ਤੰਦਰੁਸਤ, ਮੁੜ ਡਿਊਟੀ ‘ਤੇ ਪਰਤੇ

ਕਪੂਰਥਲਾ, 31 ਅਗਸਤ (ਪੰਜਾਬ ਪੋਸਟ ਬਿਊਰੋ) – 14 ਦਿਨ ਹਸਪਤਾਲ ਰਹਿ ਕੇ ਕੋਵਿਡ-19 ਨੂੰ ਮਾਤ ਦੇ ਕੇ ਦੁਬਾਰਾ ਡਿਊਟੀ ‘ਤੇ ਪਰਤੇ ਡੀ.ਐਸ.ਪੀ ਸੁਰਿੰਦਰ ਸਿੰਘ ਨੇ ਕਿਹਾ ਹੈ ਕਿ ਸਾਨੂੰ ਆਪਣੇ ਪਰਿਵਾਰ, ਸਕੇ ਸਬੰਧੀਆਂ ਤੇ ਵਿਸ਼ੇਸ਼ ਕਰਕੇ ਬਜ਼ੁਰਗਾਂ ਦੀ ਤੰਦਰੁਸਤੀ ਲਈ ਕੋਰੋਨਾ ਦੇ ਲੱਛਣ ਜਿਵੇਂ ਕਿ ਬੁਖਾਰ, ਖੰਘ, ਜ਼ੁਕਾਮ ਆਦਿ ਹੋਣ ‘ਤੇ ਤੁਰੰਤ ਆਪਣਾ ਕਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ ।
                   ਉਨ੍ਹਾਂ ਦੱਸਿਆ ਕਿ 3 ਅਗਸਤ ਨੂੰ ਬੁਖਾਰ ਦੀ ਸ਼ਿਕਾਇਤ ਪਿਛੋਂ ਉਹਨਾਂ ਤੁਰੰਤ ਆਪਣਾ ਟੈਸਟ ਕਰਵਾਇਆ ਤਾਂ ਉਹ ਪਾਜ਼ਟਿਵ ਪਾਏ ਗਏ ਅਤੇ 14 ਦਿਨ ਹਸਪਤਾਲ ਰਹਿ ਕੇ ਤੰਦਰੁਸਤ ਹੋਏ ਹਨ।ਉਨਾਂ ਕਿਹਾ ਕਿ ਜੇ ਕਿਸੇ ਨੂੰ ਕੋਰੋਨਾ ਦੇ ਲੱਛਣ ਸਾਹਮਣੇ ਆਉਂਦੇ ਹਨ ਤਾਂ ਉਹ ਤੁਰੰਤ ਟੈਸਟ ਕਰਵਾ ਕੇ ਆਪਣੇ ਇਲਾਜ ਕਰਾਉਣ ਕਿਉਂਕਿ ਜਿਸ ਤੇਜ਼ੀ ਨਾਲ ਇਹ ਬੀਮਾਰੀ ਫੈਲ ਰਹੀ ਹੈ।ਉਸ ਕਰਕੇ ਸਾਡੇ ਘਰਾਂ ਵਿਚ ਬਜ਼ੁਰਗਾਂ ਅਤੇ ਵਿਸ਼ੇਸ਼ ਕਰਕੇ ਕਿਸੇ ਬੀਮਾਰੀ ਤੋਂ ਪੀੜਤ ਬਾਕੀਆਂ ਨੂੰ ਵੱਡਾ ਖਤਰਾ ਬਣਿਆ ਰਹਿੰਦਾ ਹੈ।
                                  ਸੁਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਕੋਰੋਨਾ ਵਿਰੁੱਧ ਪੂਰੀ ਹਿੰਮਤ ਤੇ ਹੌਸਲੇ ਨਾਲ ਲੜਾਈ ਲੜੀ ਤੇ ਜਿੱਤ ਪ੍ਰਾਪਤ ਕੀਤੀ।ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਰੋਨਾ ਬਿਮਾਰੀ ਤੋਂ ਘਬਰਾਉਣ ਨਾ ਸਗੋਂ ਇਸ ਵਿਰੁੱਧ ਹੋਰ ਸੁਚੇਤ ਤੇ ਜਾਗਰੂਕ ਹੋਣ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …