Tuesday, April 21, 2026

ਬਲਾਕ ਅਧੀਨ ਵੱਖ-ਵੱਖ ਪਿੰਡਾਂ ‘ਚ ਕੋਵਿਡ-19 ਦੇ ਲਏ 103 ਨਮੂਨੇ

ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਲਾਕ ਫਤਿਹਗੜ੍ਹ ਪੰਜਗਰਾਈਆਂ ਅਧੀਨ ਵੱਖ-ਵੱਖ ਪਿੰਡਾਂ ਵਿੱਚ ਕੋਵਿਡ-19 ਦੇ 103 ਨਮੂਨੇ ਲਏ ਗਏ।ਸੀਨੀਅਰ ਮੈਡੀਕਲ ਅਫਸਰ ਡਾ. ਗੀਤਾ ਨੇ ਦੱਸਿਆ ਕਿ ਬਲਾਕ ਅਧੀਨ ਪਿੰਡ ਢੱਡੇਵਾੜਾ, ਕੁੱਪ ਕਲਾਂ ਤੇ ਫਤਿਹਗੜ੍ਹ ਪੰਜਗਰਾਈਆਂ ਵਿਖੇ ਕੋਵਿਡ 19 ਦੇ 103 ਨਮੂਨੇ ਲੈ ਕੇ ਭੇਜੇ ਗਏ ਹਨ।ਉਨਾਂ ਪਿੰਡ ਵਾਸੀਆਂ ਨੂੰ ਸੈਂਪਲਿੰਗ ਲੈਣ ਆਈਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਕੋਰੋਨਾ ਦੀ ਸੈਂਪਲਿੰਗ ਵੇਲੇ ਘਬਰਾਉਣ ਦੀ ਲੋੜ ਨਹੀ, ਬਲਕਿ ਆਪਣੇ ਆਲੇ ਦੁਆਲੇ ਕਿਸੇ ਨੂੰ ਖਾਂਸੀ, ਜ਼ੁਕਾਮ, ਹਲਕਾ ਬੁਖਾਰ, ਸਿਰ ਦਰਦ ਆਦਿ ਦੇ ਲੱਛਣ ਹੋਣ ਦੀ ਸੂਰਤ ‘ਚ ਤੁਰੰਤ ਨੇੜਲੇ ਸਿਹਤ ਕੇਂਦਰ ਵਿਖੇ ਰਾਬਤਾ ਕਰਕੇ ਜਾਂਚ ਕਰਵਾਉਣ ਦੀ ਅਪੀਲ ਕੀਤੀ।
            ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੈਸਟ ਅਤੇ ਇਲਾਜ਼ ਦੀਆਂ ਸੇਵਾਵਾਂ ਮੁਫਤ ਦਿੱਤੀਆ ਜਾ ਰਹੀਆਂ ਹਨ।ਟੈਸਟ ਲੈਣ ਦੀ ਪ੍ਰਕਿਰਿਆ ਬਹੁਤ ਸੌਖੀ ਹੈ ਅਤੇ ਵਿਅਕਤੀ ਨੂੰ ਕਿਸੇ ਕਿਸਮ ਦੀ ਕੋਈ ਤਕਲੀਫ ਨਹੀਂ ਹੁੰਦੀ। ਇਸ ਵਿੱਚ ਕੁੱਝ ਸਕਿੰਟਾਂ ਦਾ ਹੀ ਸਮਾਂ ਲੱਗਦਾ ਹੈ।
ਇਸ ਮੌਕੇ ਬਲਾਕ ਐਜੂਕੇਟਰ ਸੋਨਦੀਪ ਸਿੰਘ, ਸਿਹਤ ਇੰਸਪੈਕਟਰ ਗੁਰਮੀਤ ਸਿੰਘ, ਨਿਰਭੈ ਸਿੰਘ, ਡਾ. ਰੂਨਾ, ਡਾ. ਸਹਿਨਾਜ਼, ਰਾਜੇਸ ਰਿਖੀ, ਸੀ.ਐਚ.ਓ. ਸੰਦੀਪ ਕੌਰ, ਰਫਾਨ ਖਾਨ, ਸੱਜਣ ਸਿੰਘ ਆਦਿ ਹਾਜ਼ਰ ਸਨ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …