Tuesday, November 24, 2026

ਪਿੰਡ ਸੰਗਤਪੁਰਾ ਵਿਖੇ ਚਲਾਈਆਂ ਗੋਲੀਆਂ ਦੀ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੀਤੀ ਨਿੰਦਾ

ਤਰਨਤਾਰਨ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਖਡੂਰ ਸਾਹਿਬ ਤੋ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਿੰਡ ਸੰਗਤਪੁਰਾ ਵਿਖੇ ਰਣਜੀਤ ਸਿੰਘ ਬ੍ਰਹਮਪੁਰਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕਰੀਬੀ ਚਮਕੌਰ ਸਿੰਘ ਸਾਬਕਾ ਸਰਪੰਚ ਦੇ ਘਰ ਅਣਪਛਾਤੇ ਵਿਅਕਤੀਆਂ ਵਲੋਂ ਦਾਖਲ ਹੋ ਕੇ ਚਲਾਈਆਂ ਗਈਆਂ ਗੋਲੀਆਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਉਨਾਂ ਕਿਹਾ ਕਿ ਭਾਵੇਂ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਦੋਸ਼ੀਆਂ ‘ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
                ਬ੍ਰਹਮਪੁਰਾ ਨੇ ਚਮਕੌਰ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਦਾ ਹਾਲ ਪੁੱਛਿਆ।ਉਨ੍ਹਾਂ ਦੇ ਨਾਲ ਨਾਲ ਸਤਨਾਮ ਸਿੰਘ ਮੈਂਬਰ ਬਲਾਕ ਸੰਮਤੀ ਚੋਹਲਾ ਸਾਹਿਬ, ਸਰਦੂਲ ਸਿੰਘ ਸੰਗਤਪੁਰਾ, ਰਿੰਕੂ ਬ੍ਰਹਮਪੁਰਾ, ਮਾਸਟਰ ਹਰਜਿੰਦਰ ਸਿੰਘ, ਕਾਬਲ ਸਿੰਘ, ਮਨਜਿੰਦਰ ਸਿੰਘ ਨੰਬਰਦਾਰ, ਸੁਖਦੇਵ ਸਿੰਘ ਫੌਜੀ, ਹਰਦੇਵ ਸਿੰਘ ਮੈਨੇਜਰ, ਮਾਸਟਰ ਅਵਤਾਰ ਸਿੰਘ, ਚਰਨਜੀਤ ਸਿੰਘ ਪੀ.ਏ ਬ੍ਰਹਮਪੁਰਾ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …