ਪਠਾਨਕੋਟ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਅੱਜ ਪੰਜਾਬ ਸਰਕਾਰ ਵਲੋਂ ਚਲਾਈ ਘਰ-ਘਰ
ਰੋਜ਼ਗਾਰ ਮੁਹਿਮ ਦੇ ਅਧੀਨ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਇੱਕ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਰੋਜਗਾਰ ਦਫਤਰ ਵਿਖੇ ਆਯੋਜਿਤ ਕੀਤੀ ਗਈ।
ਮੀਟਿੰਗ ਦੋਰਾਨ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਪ੍ਰਿੰਸੀਪਲਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਦੀ ਇਸ ਮੁਹਿੰਮ ਤਹਿਤ ਜਿਲ੍ਹਾ ਪ੍ਰਸਾਸ਼ਨ ਦੀ ਅਗਵਾਈ ਹੇਠ ਜਿਲ੍ਹਾ ਪਠਾਨਕੋਟ ਵਿਚ ਚਾਰ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਸਬੰਧੀ ਪਹਿਲਾ ਰੋਜਗਾਰ ਮੇਲਾ ਮਿਤੀ 24.09.2020 ਨੂੰ ਸਰਕਾਰੀ ਆਈ.ਟੀ.ਆਈ ਪਠਾਨਕੋਟ, ਦੂਸਰਾ, ਰੋਜਗਾਰ ਮੇਲਾ ਮਿਤੀ 25.09.2020 ਨੂੰ ਤਵੀ ਗਰੁਪ ਆਫ ਕਾਲਜ ਸਾਹਪੁਰਕੰਡੀ, ਤੀਸਰਾ ਰੋਜ਼ਗਾਰ ਮੇਲਾ ਮਿਤੀ 28.09.2020 ਅਮਨ ਭੱਲਾ ਗਰੁੱਪ ਆਫ ਇੰਸਟੀਟਿਉਟ ਕੋਟਲੀ (ਪਠਾਨਕੋਟ) ਅਤੇ ਚੋਥਾ ਰੋਜਗਾਰ ਮੇਲਾ ਮਿਤੀ 29.09.2020 ਸ੍ਰੀ ਸਾਂਈ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਬਧਾਨੀ ਵਿਖੇ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਹ ਰੋਜ਼ਗਾਰ ਮੇਲੇ ਕੋਵਿਡ-19 ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਲਗਾਏ ਜਾਣਗੇ।ਮੀਟਿੰਗ ਦੋਰਾਨ ਉਨ੍ਹਾਂ ਵਲੋਂ ਸਮੂਹ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਵਿਚ ਸਾਮਿਲ ਕਰਾਉਣ ਲਈ ਵੱਧ ਤੋਂ ਵੱਧ ਪਬਲੀਸੀਟੀ ਕਰਨ ਨੂੰ ਕਿਹਾ ਗਿਆ ਅਤੇ ਰੋਜਗਾਰ ਮੇਲਿਆਂ ਵਿਚ ਸ਼ਾਮਲ ਹੋਣ ਲਈ ਬੇ-ਰੋਜਗਾਰ ਪ੍ਰਾਥੀਆਂ ਦੀ www.pgrkam.com ਪੋਰਟਲ ਤੇ ਰਜਿਸ਼ਟਰ ਹੋਣਾ ਲਾਜ਼ਮੀ ਹੈ ਬਾਰੇ ਜਾਣਕਾਰੀ ਦਿੱਤੀ।
ਇਸ ਮੀਟਿੰਗ ਵਿੱਚ ਗੁਰਮੇਲ ਸਿੰਘ ਜਿਲ੍ਹਾ ਰੋਜ਼ਗਾਰ ਅਫਸਰ, ਰਾਕੇਸ਼ ਕੁਮਾਰ ਪਲੇਸਮੈਂਟ ਅਫਸਰ, ਕਰਨ ਸਿੰਘ, ਸੁਲਕਸ਼ਯ, ਕੁਲਦੀਪ ਸਿੰਘ, ਡਾ: ਐਚ.ਐਸ ਪਲਾਮਹਾ, ਡਾ: ਦਿਨੇਸ਼ ਕੁਮਾਰ ਡਾ: ਹਿਮਾਂਸ਼ੂ ਸ਼ਰਮਾ, ਸਰਤਾਜ, ਵਰੁਣ ਪੁਰੀ ਆਦਿ ਸ਼ਾਮਲ ਸਨ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media