Friday, September 18, 2026

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀਆਂ ਜਿਲ੍ਹਾ ਪੱਧਰੀ ਮੀਟਿੰਗਾਂ 3 ਸਤੰਬਰ ਤੋਂ – ਭਗਤ ਸਿੰਘ ਭਗਤਾ

ਸੰਗਰੂਰ, 1 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਅੰਦਰ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਆਊਟਸੋਰਸਿਸ, ਕੰਪਨੀਆਂ, ਸੁਸਾਇਟੀਆਂ ਅਤੇ ਠੇਕੇਦਾਰਾਂ ਆਦਿ ਰਾਹੀਂ ਕੰਮ ਕਰਦੇ ਕੱਚੇ ਕਾਮਿਆਂ ਵਲੋਂ ਪੰਜਾਬ ਵਿੱਚ ਸੂਬੇ ਦੀ ਕੈਪਟਨ ਸਰਕਾਰ ਖਿਲਾਫ਼ ਆਪਣਾ ਮੋਰਚਾ ਖੋਹਲ ਦਿੱਤਾ ਹੈ।ਸੂਬਾ ਕਮੇਟੀ ਦੇ ਆਗੂ ਭਗਤ ਸਿੰਘ ਭਗਤਾ ਨੇ ਗੱਲਬਾਤ ਦੌਰਾਨ ਦੱਸਿਆ ਕਿ 13 ਅਕਤੂਬਰ ਨੂੰ ਪਟਿਆਲਾ ਵਿਖੇ ਹੋ ਰਹੀ ਮਹਾਂ ਰੈਲੀ ਨੂੰ ਸਫਲ ਬਣਾਉਣ ਲਈ ਜਿਲ੍ਹਾ ਪੱਧਰੀ ਮੀਟਿੰਗਾਂ ਕਰਨ ਦਾ ਸਿਲਸਿਲਾ ਪੂਰੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸ਼ੁਰੂ ਕੀਤਾ ਜਾ ਰਿਹਾ ਹੈ।ਜਿਸ ਦੀ ਪਹਿਲੀ ਮੀਟਿੰਗ 3 ਸਤੰਬਰ ਨੂੰ ਬਰਨਾਲਾ ਅਤੇ ਮਾਨਸਾ ਵਿਖੇ ਕੀਤੀ ਜਾ ਰਹੀ ਹੈ।ਇਸੇ ਤਰ੍ਹਾਂ 3 ਸਤੰਬਰ ਤੋਂ ਲੈ ਕੇ 20 ਸਤੰਬਰ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ।
                     ਮੀਟਿੰਗ ਉਪਰੰਤ ਮੌਨਟੇਕ ਸਿੰਘ ਆਹਲੂਵਾਲੀਆ ਦਾ ਪੁੱਤਲਾ ਫੂਕਿਆ ਜਾਵੇਗਾ ਅਤੇ ਬਲਿਹਾਰ ਸਿੰਘ, ਗੁਰਪ੍ਰੀਤ ਸਿੰਘ ਗੁਰੀ, ਹਾਕਮ ਧਨੇਠਾ, ਮਿਲਖਾ ਸਿੰਘ, ਬਲਜਿੰਦਰ ਸਿੰਘ ਬਰਨਾਲਾ ਆਦਿ ਸੰਬੋਧਨ ਕਰਨਗੇ।

Check Also

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …